- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ
ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਖੁਲਾਸਾ ਕੀਤਾ ਕਿ ਭਾਰਤ ਦਾ ਦੋ ਵਾਰ ਦਾ ਵਿਸ਼ਵ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਜਲਦੀ ਹੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਸਕਦਾ ਹੈ। ਇਸ ਦੌਰਾਨ ਸ਼ਾਸਤਰੀ ਨੇ ਹੋਰ ਵਿਸ਼ਿਆਂ ’ਤੇ ਗੱਲਬਾਤ ਦੌਰਾਨ ਆਈਸੀਸੀ ਦੇ ਚਾਰ ਰੋਜ਼ਾ ਟੈਸਟ ਮੈਚ ਦੇ ਪ੍ਰਸਤਾਵ ਨੂੰ ‘ਬਕਵਾਸ’ ਕਰਾਰ ਦਿੱਤਾ। ਉਸ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਜਲਦੀ ਹੀ ਇਕ ਰੋਜ਼ਾ ਕ੍ਰਿਕਟ ਤੋਂ ਵੀ ਸੰਨਿਆਸ ਲੈ ਸਕਦਾ ਹੈ। ਪੂਰੀ ਸੰਭਾਵਨਾ ਹੈ ਕਿ ਉਹ ਇਕ ਰੋਜ਼ਾ ਕ੍ਰਿਕਟ ਨੂੰ ਅਲਵਿਦਾ ਕਹੇਗਾ। ਲੋਕਾਂ ਨੂੰ ਇਸ ਗੱਲ ਦਾ ਸਨਮਾਨ ਕਰਨਾ ਚਾਹੀਦਾ ਹੈ ਕਿ ਉਹ ਲੰਬੇ ਸਮੇਂ ਤੱਕ ਖੇਡ ਦੇ ਸਾਰੇ ਰੂਪਾਂ ’ਚ ਖੇਡਦਾ ਰਿਹਾ ਹੈ। ਹੁਣ ਉਹ ਜਿਸ ਉਮਰ ਦਾ ਹੈ ਉਸ ਵਿੱਚ ਹੋ ਸਕਦਾ ਹੈ ਕਿ ਉਹ ਸਿਰਫ਼ ਟੀ20 ਰੂਪ ’ਚ ਖੇਡਣਾ ਚਾਹੇ, ਜਿਸ ਦਾ ਮਤਲਬ ਹੈ ਕਿ ਉਹ ਮੁੜ ਤੋਂ ਖੇਡਣਾ ਸ਼ੁਰੂ ਕਰੇਗਾ। ਉਹ ਆਈਪੀਐੱਲ ’ਚ ਖੇਡੇਗਾ ਅਤੇ ਦੇਖਦੇ ਹਾਂ ਕਿ ਉਸ ਦਾ ਸ਼ਰੀਰ ਕਿਵੇਂ ਪ੍ਰਤੀਕਿਰਿਆ ਕਰਦਾ ਹੈ।’’ਕੋਚ ਨੇ ਦੋਹਰਾਇਆ ਕਿ 38 ਸਾਲਾ ਧੋਨੀ ਜੇਕਰ ਇੰਡੀਅਨ ਪ੍ਰੀਮੀਅਰ ਲੀਗ ’ਚ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਉਹ ਟੀ20 ਵਿਸ਼ਵ ਕੱਪ ਲਈ ਚੋਣ ਦਾ ਦਾਅਵੇਦਾਰ ਹੋ ਸਕਦਾ ਹੈ। ਉਸ ਨੇ ਕਿਹਾ, ‘‘ਉਹ ਨਿਸ਼ਚਿਤ ਤੌਰ ’ਤੇ ਆਈਪੀਐੱਲ ’ਚ ਖੇਡੇਗਾ।


