- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਨੋਵਾ-ਟਰੈਕਟਰ ਟਰਾਲੀ ਸੜਕ ਹਾਦਸੇ ’ਚ ਮਹਿਲਾ ਦੀ ਮੌਤ
ਕਲਾਨੌਰ – ਅੱਜ ਸਵੇਰ ਭਿਖਾਰੀਵਾਲ ਦੇ ਨਜ਼ਦੀਕ ਇਨੋਵਾ ਗੱਡੀ ਅਤੇ ਟਰੈਕਟਰ ਟਰਾਲੀ ਦਰਮਿਆਨ ਹੋਏ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਅਤੇ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਅਤੇ ਰਜਿੰਦਰ ਕੁਮਾਰ ਵਾਸੀ ਨੜਾਂਵਾਲੀ ਆਪਣੀ ਮਾਤਾ ਚੰਪਾ ਰਾਣੀ ਅਤੇ ਇੱਕ ਹੋਰ ਵਿਅਕਤੀ ਸੁਖਵਿੰਦਰ ਸਿੰਘ ਸਮੇਤ ਅੱਜ ਸਵੇਰੇ ਤੜਕਸਾਰ ਕਰੀਬ 4:00 ਵਜੇ ਇਨੋਵਾ ਗੱਡੀ ਤੇ ਸਵਾਰ ਹੋ ਕੇ ਗੁਰਦਾਸਪੁਰ ਸਾਈਡ ਵੱਲ ਜਾ ਰਹੇ ਸਨ ਕਿ ਜਦੋਂ ਉਹ ਭਿਖਾਰੀਵਾਲ ਫੋਕਲ ਪੁਆਇੰਟ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ ਇਸ ਹਾਦਸੇ ਵਿੱਚ ਮਹਿਲਾ ਚੰਪਾ ਰਾਣੀ ਦੀ ਮੌਤ ਹੋ ਗਈ ਜਦਕਿ ਜਦ ਕਿ ਗੱਡੀ ਵਿਚ ਸਵਾਰ ਉਕਤ ਤਿੰਨੋਂ ਵਿਅਕਤੀ ਗੰਭੀਰ ਜਖਮੀ ਹੋ ਗਏ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਬਖਸ਼ੀਵਾਲ ਦੇ ਇੰਚਾਰਜ ਸਬ ਇੰਸਪੈਕਟਰ ਦੇਸ ਰਾਜ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚ ਗਏ ਅਤੇ ਘਟਨਾ ਦੀ ਤਫਤੀਸ਼ ਆਰੰਭ ਕਰਦੇ ਟਰੈਕਟਰ ਟਰਾਲੀ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


