- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਖਾਨ ਨਾਲ ਮੁਲਾਕਾਤ ਕਰਨ ਲਈ ਅਮਰੀਕੀ ਵਿਦੇਸ਼ ਮੰਤਰੀ ਜਾਣਗੇ ਪਾਕਿਸਤਾਨ
ਇਸਲਾਮਾਬਾਦ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਸਤੰਬਰ ਦੇ ਪਹਿਲੇ ਹਫਤੇ ਪਾਕਿਸਤਾਨ ਦਾ ਦੌਰਾ ਕਰ ਸਕਦੇ ਹਨ। ਪੋਂਪੀਓ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਆਪਸੀ ਹਿੱਤਾਂ ਦੇ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਡਿਪਲੋਮੈਟ ਅਤੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਪਾਕਿਸਤਾਨੀ ਅਖਬਾਰ ‘ਡਾਨ’ ਨੇ ਕਿਹਾ ਕਿ ਪੋਂਪੀਓ ਦੇ 5 ਸਤੰਬਰ ਨੂੰ ਇਸਲਾਮਾਬਾਦ ਆਉਣ ਦੀ ਸੰਭਾਵਨਾ ਹੈ। ਉਹ ਪਹਿਲੀ ਅਜਿਹੀ ਵਿਦੇਸ਼ੀ ਹਸਤੀ ਹੋਣਗੇ, ਜੋ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਇਮਰਾਨ ਖਾਨ ਨੇ ਕੱਲ ਭਾਵ ਸ਼ਨੀਵਾਰ ਨੂੰ ਇਸਲਾਮਾਬਾਦ ਵਿਚ ਇਕ ਸਾਦੇ ਸਮਾਰੋਹ ‘ਚ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ। ਅਮਰੀਕਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਖਾਨ ਦੇ ਸਹੁੰ ਚੁੱਕੇ ਜਾਣ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਦੇਸ਼ ਅਤੇ ਖੇਤਰ ਵਿਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਹੱਲਾ-ਸ਼ੇਰੀ ਦੇਣ ਲਈ ਇਸਲਾਮਾਬਾਦ ਨਾਲ ਕੰਮ ਕਰਨ ਦਾ ਇੱਛੁਕ ਹੈ।


