- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਖਾਨ ਰਾਸ਼ਟਰਪਤੀ ਭਵਨ ‘ਚ ਚੁੱਕਣਗੇ ਸਹੁੰ : ਪਾਰਟੀ ਨੇਤਾ
ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਡੀ-ਚੌਕ ਜਾਂ ਪਰੇਡ ਗ੍ਰਾਊਂਡ ਵਰਗੀ ਖੁੱਲ੍ਹੀ ਥਾਂ ਦੀ ਬਜਾਏ ਰਾਸ਼ਟਰਪਤੀ ਭਵਨ ‘ਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਖਾਨ ਦੀ ਪਾਰਟੀ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ‘ਚ ਸਭ ਤੋਂ ਵੱਡੇ ਦਲ ਦੇ ਰੂਪ ‘ਚ ਉਭਰੀ ਹੈ। ਖਾਨ ਦੇ 11 ਅਗਸਤ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੀ ਉਮੀਦ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਖਾਨ ਨੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ ਸੀ, ਜਿਸ ‘ਚ ਸਰਕਾਰ ਦੇ ਗਠਨ ਤੋਂ ਇਲਾਵਾ, ਉਹ ਕਿਥੇ ਸਹੁੰ ਚੁੱਕਣਗੇ ਤੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਕਿਥੇ ਰਹਿਣਗੇ ਇਸ ‘ਤੇ ਚਰਚਾ ਕੀਤੀ ਗਈ। ਪਾਰਟੀ ਦੇ ਇਕ ਨੇਤਾ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਉਹ ਰਾਸ਼ਟਰਪਤੀ ਭਵਨ ‘ਚ ਸਹੁੰ ਚੁੱਕਣਗੇ, ਜੋ ਕਿ ਸੁਰੱਖਿਅਤ ਸਥਾਨ ਹੈ। ਰਾਸ਼ਟਰਪਤੀ ਮਨੂਨ ਹੁਸੈਨ ਉਨ੍ਹਾਂ ਨੂੰ ਸਹੁੰ ਦਿਵਾਉਣਗੇ। ਹਾਲਾਂਕਿ ਪਾਰਟੀ ਨੇ ਹਾਲੇ ਤਕ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਕਿਸ-ਕਿਸ ਨੂੰ ਸੱਦਿਆ ਜਾਵੇਗਾ ਪਰ ਸਥਾਨਕ ਮੀਡੀਆ ਮੁਤਾਬਕ, ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ, ਸੁਨੀਲ ਗਾਵਸਕਰ, ਨਵਜੋਤ ਸਿੰਘ ਸਿੱਧੂ ਤੇ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਸੱਦਾ ਭੱਜਿਆ ਜਾ ਸਕਦਾ ਹੈ।


