- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਦੀ ਪਾਰਟੀ ਨੂੰ ਮਿਲੀ 28 ਆਜ਼ਾਦ ਉਮੀਦਵਾਰਾਂ ਦੀ ਹਮਾਇਤ
ਕਰਾਚੀ – ਪਾਕਿਸਤਾਨ ਦੇ ਕਪਤਾਨ ਬਣਨ ਜਾ ਰਹੇ ਇਮਰਾਨ ਖਾਨ ਦੀ ਪਾਰਟੀ ਲਈ ਚੰਗੀ ਖਬਰ ਹੈ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਚੁਣੇ ਗਏ 28 ਆਜ਼ਾਦ ਉਮੀਦਵਾਰਾਂ ਨੇ ਚੋਣ ਕਮਿਸ਼ਨ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨਾਲ ਗਠਜੋੜ ਕਰਨ ਦੀ ਜਾਣਕਾਰੀ ਦਿੱਤੀ ਹੈ, ਜਿਸ ਨਾਲ ਹੁਣ ਇਮਰਾਨ ਖਾਨ ਦੀ ਪਾਰਟੀ ਦੀਆਂ ਔਰਤਾਂ ਅਤੇ ਘੱਟ ਗਿਣਤੀਆਂ ਲਈ ਰਾਖਵੀਆਂ ਸੀਟਾਂ ਵਿਚ ਜ਼ਿਆਦਾ ਸੀਟਾਂ ‘ਤੇ ਦਾਅਵਾ ਕੀਤਾ ਜਾ ਸਕੇਗਾ। ਚੋਣ ਕਮਿਸ਼ਨ ਨੇ ਪਹਿਲਾਂ ਹੀ ਆਖਿਆ ਸੀ ਕਿ ਆਜ਼ਾਦ ਤੌਰ ‘ਤੇ ਚੁਣੇ ਉਮੀਦਵਾਰ 9 ਅਗਸਤ ਤੱਕ ਆਪਣੀ ਪਸੰਦ ਦੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ਜਾਂ ਆਜ਼ਾਦ ਬਣੇ ਰਹਿਣ ਦਾ ਬਦਲ ਚੁਣ ਸਕਦੇ ਹਨ। ਰਾਜਨੀਤਕ ਪਾਰਟੀਆਂ ਨੂੰ ਔਰਤਾਂ ਅਤੇ ਘੱਟ ਗਿਣਤੀਆਂ ਲਈ ਰਾਖਵੀਆਂ 60 ਸੀਟਾਂ ਵਿਚੋਂ ਸੀਟਾਂ ਲਈ ਚੋਣਵੇਂ ਮੈਂਬਰਾਂ ਦੀ ਗਿਣਤੀ ਦੇ ਆਧਾਰ ‘ਤੇ ਵੰਡੀਆਂ ਜਾਣਗੀਆਂ। ਸਥਾਨਕ ਐਕਸਪ੍ਰੈਸ ਨਿਊਜ਼ ਮੁਤਾਬਕ ਕਿਉਂਕਿ ਚੋਣ ਕਮਿਸ਼ਨ ਨੇ 849 ਚੋਣ ਖੇਤਰਾਂ ਵਿਚੋਂ 815 ਵਿਚ ਆਮ ਲੋਕਾਂ ਅਤੇ ਜੇਤੂਆਂ ਨੂੰ ਅਧਿਕਾਰਤ ਤੌਰ ‘ਤੇ ਨੋਟੀਫਿਕੇਸ਼ਨ ਦਿੱਤੀ ਹੈ ਹੁਣ ਪਾਰਟੀਆਂ ਨਾਲ ਜੁੜਣ ਦੀ ਕਾਰਵਾਈ ਸ਼ੁਰੂ ਹੋਈ ਹੈ।


