- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਵਾਂਕਾ ਨੇ ਦਿੱਤੀਆਂ ਮੋਦੀ ਨੂੰ ਵਧਾਈਆਂ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਅਤੇ ਵ੍ਹਾਈਟ ਹਾਊਸ ਸੀਨੀਅਰ ਸਲਾਹਕਾਰ ਇਵਾਂਕਾ ਟਰੰਪ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ‘ਤੇ ਵਧਾਈ ਦਿੱਤੀ ਹੈ। ਇਵਾਂਕਾ ਨੇ ਟਵਿੱਟਰ ‘ਤੇ ਟਵੀਟ ਕਰ ਪੀ. ਐੱਮ. ਮੋਦੀ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਭਾਜਪਾ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਆਪਣਾ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ। ਡੋਨਾਲਡ ਟਰੰਪ ਸਮੇਤ ਦੁਨੀਆ ਦੇ ਕਈ ਨੇਤਾਵਾਂ ਨੇ ਮੋਦੀ ਨੂੰ ਉਨ੍ਹਾਂ ਦੀ ਜਿੱਤ ਲਈ ਵੀਰਵਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਇਸ ਮਹਾਨ ਜਿੱਤ ਲਈ ਵਧਾਈਆਂ। ਭਾਰਤ ਦੇ ਲੋਕਾਂ ਲਈ ਆਉਣ ਵਾਲਾ ਸਮਾਂ ਬਹੁਤ ਹੀ ਉਤਸ਼ਾਹਜਨਕ ਹੋਣ ਵਾਲਾ ਹੈ। ਇਵਾਂਕਾ, ਸਾਲ 2017 ‘ਚ ਭਾਰਤ ਦਾ ਦੌਰਾ ਕਰ ਚੁੱਕੀ ਹੈ। ਉਸ ਸਮੇਂ ਉਹ ਹੈਦਰਾਬਾਦ ‘ਚ ਹੋਏ ਇਕ ਬਿਜਨੈੱਸ ਫੋਰਮ ‘ਚ ਸ਼ਿਰਕਤ ਕਰਨ ਲਈ ਭਾਰਤ ਆਈ ਸੀ। ਇਵਾਂਕਾ ਟਰੰਪ ਵ੍ਹਾਈਟ ਹਾਊਸ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਲਾਹਕਾਰ ਦੇ ਤੌਰ ‘ਤੇ ਕੰਮ ਕਰ ਰਹੀ ਹੈ।


