- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਰੋਕਣ ਲਈ ਹੋਰ ਕਦਮ ਚੁੱਕਣ ਦੀ ਲੋੜ : ਜਾਵਡੇਕਰ
ਨਵੀਂ ਦਿੱਲੀ – ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਕਿਹਾ ਕਿ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਤੇ ਰੋਕ ਲਾਉਣ ਲਈ ਹੋਰ ਵਧ ਕਾਰਗਰ ਕਦਮ ਚੁੱਕਣ ਦੀ ਲੋੜ ਹੈ| ਰਾਜ ਸਭਾ ਵਿਚ ਸਿਫਰ ਕਾਲ ਦੌਰਾਨ ਜਾਵਡੇਕਰ ਨੇ ਇਹ ਪ੍ਰਤੀਕਿਰਿਆ ਉਸ ਸਮੇਂ ਦਿੱਤੀ, ਜਦੋਂ ਸਮਾਜਵਾਦੀ ਪਾਰਟੀ (ਸਪਾ) ਦੇ ਰਾਮਗੋਪਾਲ ਯਾਦਵ ਨੇ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਦਾ ਮੁੱਦਾ ਚੁੱਕਿਆ| ਯਾਦਵ ਨੇ ਕਿਹਾ ਕਿ ਮੈਗਜ਼ੀਨ ਸਮੇਤ ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਦਿਖਾਏ ਜਾਣ ਵਾਲੇ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਵਧ ਰਹੀ ਹੈ| ਉਨ੍ਹਾਂ ਨੇ ਕਿਹਾ ਕਿ ਹੁਣ ਪਰਿਵਾਰਾਂ ਨਾਲ ਬੈਠ ਕੇ ਖਬਰਾਂ ਦੇਖਣਾ ਵੀ ਮੁਸ਼ਕਲ ਹੋ ਗਿਆ ਹੈ, ਕਿਉਂਕਿ ਵਿੱਚ-ਵਿਚ ਬਰੇਕ ਦੇ ਸਮੇਂ ਇਸ ਤਰ੍ਹਾਂ ਦੇ ਇਸ਼ਤਿਹਾਰ ਆ ਜਾਂਦੇ ਹਨ| ਉਨ੍ਹਾਂ ਅੱਗੇ ਕਿਹਾ ਕਿ ਕੁੜੀਆਂ ਦੀ ਮਾਨਸਿਕਤਾ ਤੇ ਪੈਣ ਵਾਲੇ ਮਾੜੇ ਪ੍ਰਭਾਵ ਅਤੇ ਔਰਤਾਂ ਖਿਲਾਫ ਵਧ ਰਹੇ ਅਪਰਾਧਾਂ ਵਿੱਚ ਵਾਧੇ ਦਾ ਇਕ ਕਾਰਨ ਅਸ਼ਲੀਲਤਾ ਵੀ ਹੈ| ਕੇਂਦਰੀ ਮੰਤਰੀ ਜਾਵਡੇਕਰ ਨੇ ਇਸ਼ਤਿਹਾਰਾਂ ਵਿੱਚ ਅਸ਼ਲੀਲਤਾ ਤੇ ਰੋਕ ਲਾਉਣ ਲਈ ਹੋਰ ਵਧ ਕਾਰਗਰ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੰਦੇ ਹੋਏ ਇਹ ਵੀ ਕਿਹਾ ਕਿ ਇਸ ਸੰਬੰਧ ਵਿੱਚ ਮਿਲੀਆਂ ਕਰੀਬ 6,700 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ|


