- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਕੋਲੋਂ ਬਦਲਾ ਲੈਣ ਲਈ ਭਾਰਤ ਤਿਆਰ
ਨਾਰਥ ਸਾਊਂਡ – ਹੁਣ ਤਕ ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਭਾਰਤ ਆਈ. ਸੀ. ਸੀ. ਮਹਿਲਾ ਵਿਸ਼ਵ ਟੀ-20 ਦੇ ਸੈਮੀਫਾਈਨਲ ਵਿਚ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੀ ਸਵੇਰੇ 5 ਵਜ ਕੇ 30 ਮਿੰਟ ‘ਤੇ ਜਦੋਂ ਇੰਗਲੈਂਡ ਦਾ ਸਾਹਮਣਾ ਕਰਨ ਲਈ ਉਤਰੇਗਾ ਤਾਂ ਉਹ ਪਿਛਲੇ ਸਾਲ ਵਿਸ਼ਵ ਕੱਪ ਫਾਈਨਲ ਵਿਚ ਮਿਲੀ ਹਾਰ ਦੀਆਂ ਕੌੜੀਆਂ ਯਾਦਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗਾ। ਇੰਗਲੈਂਡ ਨੇ 50 ਓਵਰਾਂ ਦੇ ਵਿਸ਼ਵ ਕੱਪ ਦੇ ਰੋਮਾਂਚਕ ਫਾਈਨਲ ਵਿਚ ਭਾਰਤੀ ਟੀਮ ਨੂੰ 9 ਦੌੜਾਂ ਨਾਲ ਹਰਾਇਆ ਸੀ। ਇਸ ਟੂਰਨਾਮੈਂਟ ਤੋਂ ਹਾਲਾਂਕਿ ਭਾਰਤ ਵਿਚ ਮਹਿਲਾ ਕ੍ਰਿਕਟ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਭਾਰਤੀ ਮਹਿਲਾ ਟੀਮ ਨੇ ਵੀ ਵਿਸ਼ਵ ਟੀ-20 ਵਿਚ ਹੁਣ ਤਕ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਤੇ ਅਜੇਤੂ ਰਹਿੰਦਿਆਂ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਭਾਰਤ ਨੇ ਨਿਊਜ਼ੀਲੈਂਡ ਦੀ ਮਜ਼ਬੂਤ ਟੀਮ ਨੂੰ 34 ਦੌੜਾਂ ਨਾਲ ਤੇ ਫਿਰ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾਇਆ। ਇਸ ਤਰ੍ਹਾਂ ਨਾਲ ਉਹ ਲੀਗ ਗੇੜ ਵਿਚ ਆਪਣੇ ਸਾਰੇ ਮੈਚ ਜਿੱਤਣ ਵਿਚ ਸਫਲ ਰਿਹਾ ਪਰ ਮੌਜੂਦਾ ਵਿਸ਼ਵ ਵਨ ਡੇ ਚੈਂਪੀਅਨ ਇੰਗਲੈਂਡ ਦੀ ਟੀਮ ਕਾਫੀ ਮਜ਼ਬੂਤ ਹੈ ਤੇ ਪਿਛਲੇ ਸਾਲ ਲਾਰਡਸ ਵਿਚ ਮਿਲੀ ਹਾਰ ਦੀਆਂ ਯਾਦਾਂ ਭਾਰਤੀ ਮਹਿਲਾ ਟੀਮ ਦੀਆਂ ਦੋ ਧਾਕੜਾਂ ਮਿਤਾਲੀ ਰਾਜ ਤੇ ਹਰਮਨਪ੍ਰੀਤ ਕੌਰ ਦੇ ਦਿਮਾਗ ਵਿਚ ਰਹਿਣਗੀਆਂ।ਕਪਤਾਨ ਹਰਮਨਪ੍ਰੀਤ ਦਾ ਪ੍ਰਦਰਸ਼ਨ ਭਾਰਤ ਦੀ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਏਗਾ ਕਿਉਂਕਿ ਉਸ ਨੇ ਲੋੜ ਪੈਣ ‘ਤੇ ਚੰਗੀ ਖੇਡ ਦਿਖਾਈ ਹੈ। ਪੰਜਾਬ ਦੇ ਮੋਗਾ ਜ਼ਿਲੇ ਦੀ ਇਹ ਖਿਡਾਰਨ ਵੱਡੇ ਮੈਚਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਲਈ ਜਾਣੀ ਜਾਂਦੀ ਹੈ। ਇੱਥੋਂ ਤਕ ਕਿ ਮੌਜੂਦਾ ਵਿਸ਼ਵ ਟੀ-20 ਵਿਚ ਵੀ ਉਸ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਨਿਊਜ਼ੀਲੈਂਡ ਵਿਰੁੱਧ ਉਸ ਨੇ ਸੈਂਕੜਾ ਲਾਇਆ, ਜਦਕਿ ਆਸਟਰੇਲੀਆ ਵਿਰੁੱਧ 43 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਸ ਨੇ ਟੂਰਨਾਮੈਂਟ ਵਿਚ ਹੁਣ ਤਕ ਚਾਰ ਮੈਚਾਂ ਵਿਚ ਸਭ ਤੋਂ ਵੱਧ 167 ਦੌੜਾਂ ਬਣਾਈਆਂ ਹਨ ਤੇ ਉਸਦੀ ਸਟ੍ਰਾਈਕ ਰੇਟ 177 ਹੈ। ਭਾਰਤ ਦੀ ਇਕ ਹੋਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ 144 ਦੌੜਾਂ ਬਣਾਈਆਂ ਹਨ ਤੇ ਉਹ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿਚ ਚੌਥੇ ਨੰਬਰ ‘ਤੇ ਹੈ। ਇੰਗਲੈਂਡ ਵਿਰੁੱਧ ਭਾਰਤ ਆਪਣੀ ਸਭ ਤੋਂ ਤਜਰੇਬਾਕਰ ਖਿਡਾਰਨ ਮਿਤਾਲੀ ਨੂੰ ਵੀ ਆਖਰੀ-11 ਵਿਚ ਰੱਖੇਗਾ। ਉਸ ਨੂੰ ਆਸਟਰੇਲੀਆ ਵਿਰੁੱਧ ਆਖਰੀ ਲੀਗ ਮੈਚ ਵਿਚ ਆਰਾਮ ਦਿੱਤਾ ਗਿਆ ਸੀ। ਆਇਰਲੈਂਡ ਵਿਰੁੱਧ ਫੀਲਡਿੰਗ ਦੌਰਾਨ ਉਹ ਜ਼ਖ਼ਮੀ ਹੋ ਗਈ ਸੀ। ਉਸ ਨੂੰ ਸਪਿਨਰ ਅਨੁਜਾ ਪਾਟਿਲ ਦੀ ਜਗ੍ਹਾ ਟੀਮ ਵਿਚ ਰੱਖਿਆ ਜਾਵੇਗਾ। ਮਿਤਾਲੀ ਦਾ ਚੋਟੀਕ੍ਰਮ ਵਿਚ ਪ੍ਰਦਰਸ਼ਨ ਕਾਫੀ ਅਹਿਮ ਸਾਬਤ ਹੋਵੇਗਾ।


