- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ
ਅਹਿਮਦਾਬਾਦ – ਜੋਫ੍ਰਾ ਆਰਚਰ ਨੂੰ ਸੱਟ ਕਾਰਨ ਭਾਰਤ ਵਿਰੁੱਧ ਮੰਗਲਵਾਰ ਤੋਂ ਪੁਣੇ ‘ਚ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦੇ ਲਈ ਐਤਵਾਰ ਨੂੰ ਇੰਗਲੈਂਡ ਦੀ 14 ਮੈਂਬਰੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ। ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਨੇ ਸ਼ਨੀਵਾਰ ਨੂੰ ਖੁਲਾਸਾ ਕੀਤਾ ਸੀ ਕਿ ਆਰਚਰ ਦੇ ਵਨ ਡੇ ਸੀਰੀਜ਼ ਤੋਂ ਹਟਣ ਦੀ ਸੰਭਾਵਨਾ ਹੈ ਤੇ ਇਸ ਦੇ ਫਲਸਰੂਪ ਇੰਡੀਅਨ ਪ੍ਰੀਮੀਅਰ ਲੀਗ ਤੋਂ ਵੀ, ਕਿਉਂਕਿ ਇਸ ਸਟਾਰ ਤੇਜ਼ ਗੇਂਦਬਾਜ਼ ਦੀ ਸੱਟ ਗੰਭੀਰ ਹੋ ਗਈ ਹੈ।ਇੰਗਲੈਂਡ ਐਂਡ ਵੇਲਸ ਕ੍ਰਿਕਟ ਬੋਰਡ (ਈ. ਸੀ. ਬੀ.)ਦੇ ਇਕ ਬਿਆਨ ਅਨੁਸਾਰ ਆਰਚਰ ਸੱਟ ਕਾਰਨ ਬ੍ਰਿਟੇਨ ਜਾ ਰਹੇ ਹਨ। ਈ. ਸੀ. ਬੀ. ਨੇ ਕਿਹਾ ਕਿ ਆਰਚਰ ਵਨ ਡੇ ਸੀਰੀਜ਼ ਦੀ ਚੋਣ ‘ਚ ਅਨਫਿੱਟ ਮੰਨਿਆ ਗਿਆ ਹੈ, ਜਿਸ ਦੇ ਮੈਚ 23, 26 ਤੇ 28 ਮਾਰਚ ਨੂੰ ਖੇਡੇ ਜਾਣਗੇ। ਤਿੰਨ ਹੋਰ ਖਿਡਾਰੀ- ਜੇਕ ਬਾਲ, ਕ੍ਰਿਸ ਜੋਰਡਨ ਤੇ ਡੇਵਿਡ ਮਲਾਨ- ਬਤੌਰ ਕਵਰ ਟੀਮ ਦੇ ਨਾਲ ਯਾਤਰਾ ਕਰਨਗੇ ਜੋ ਹਾਲ ‘ਚ ਖਤਮ ਹੋਈ ਟੀ-20 ਅੰਤਰਰਾਸ਼ਟਰੀ ਸੀਰੀਜ਼ ਦਾ ਹਿੱਸਾ ਸੀ, ਜਿਸ ‘ਚ ਭਾਰਤ ਨੇ 3-2 ਨਾਲ ਜਿੱਤ ਹਾਸਲ ਕੀਤੀ ਸੀ।


