- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੋਨੇਸ਼ੀਆ ਜੋਕੋ ਵਿਡੋਡੋ ਦੂਜੀ ਵਾਰ ਰਾਸ਼ਟਰਪਤੀ ਬਣੇ
ਜਕਾਰਤਾ – ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੂੰ ਸੰਸਾਰ ਦੇ ਇਸ ਤੀਜੇ ਸਭ ਤੋਂ ਵੱਡੇ ਲੋਕਤੰਤਰ ਦਾ ਫਿਰ ਤੋਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਅਧਿਕਾਰਤ ਨਤੀਜਿਆਂ ਦਾ ਸਮੇਂ ਤੋਂ ਪਹਿਲਾਂ ਅਚਾਨਕ ਮੰਗਲਵਾਰ ਨੂੰ ਐਲਾਨ ਕਰ ਦਿੱਤਾ। ਇਸੇ ਦੇ ਮੱਦੇਨਜ਼ਰ ਅਮਨ ਭੰਗ ਹੋਣ ਦੇ ਖ਼ਦਸ਼ੇ ਕਾਰਨ ਪੂਰੇ ਜਕਾਰਤਾ ਵਿਚ ਹਜ਼ਾਰਾਂ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ 17 ਅਪਰੈਲ ਨੂੰ ਹੋਈਆਂ ਚੋਣਾਂ ਦਾ ਐਲਾਨ ਬੁੱਧਵਾਰ ਨੂੰ ਕਰਨਾ ਸੀ, ਪਰ ਅਸ਼ਾਂਤੀ ਦੇ ਖ਼ਦਸ਼ੇ ਕਾਰਨ ਨਤੀਜਿਆਂ ਦਾ ਪਹਿਲਾਂ ਹੀ ਖ਼ੁਲਾਸਾ ਕਰ ਦਿੱਤਾ ਗਿਆ। ਕਮਿਸ਼ਨ ਨੇ ਦੱਸਿਆ ਕਿ ‘ਇੰਡੋਨੇਸ਼ੀਅਨ ਡੈਮੋਕ੍ਰੈਟਿਕ ਪਾਰਟੀ ਆਫ਼ ਸਟ੍ਰਗਲ’ ਦੇ ਮੈਂਬਰ ਵਿਡੋਡੋ ਨੇ ਆਪਣੇ ਵਿਰੋਧੀ ਤੇ ਸੇਵਾਮੁਕਤ ਜਨਰਲ ਪ੍ਰਾਬੋਵੋ ਸੁਬਿਆਂਤੋ ਨੂੰ ਹਰਾਇਆ। ਕਮਿਸ਼ਨ ਨੇ ਦੱਸਿਆ ਕਿ ਵਿਡੋਡੋ (57) ਤੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਮਾਰੂਫ਼ ਆਮੀਨ ਨੇ ਸੁਬਿਆਂਤੋ ਤੇ ਸਾਂਡਿਆਗਾ ਯੂਨੋ ਖ਼ਿਲਾਫ਼ 55.5 ਫ਼ੀਸਦ ਤੋਂ ਲੈ ਕੇ 44.5 ਫ਼ੀਸਦ ਤੱਕ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਅਣਅਧਿਕਾਰਤ ਅੰਕੜਿਆਂ ਵਿਚ ਵਿਡੋਡੋ ਦੀ ਜਿੱਤ ਦਾ ਪਹਿਲਾਂ ਅੰਦਾਜ਼ਾ ਲਾਇਆ ਗਿਆ ਸੀ ਪਰ ਸੁਬਿਆਂਤੋ (67) ਨੇ ਪੋਲਿੰਗ ਵਿਚ ਗੜਬੜੀ ਦਾ ਦੋਸ਼ ਲਾਉਂਦਿਆਂ ਵਿਡੋਡੋ ਦੀ ਜਿੱਤ ਨੂੰ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਸੀ ਤੇ ਚਿਤਾਵਨੀ ਦਿੱਤੀ ਸੀ ਕਿ ਇਸ ਨਾਲ ਮੁਲਕ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਸਕਦਾ ਹੈ। ਪੁਲੀਸ ਨੇ ਲੰਘੇ ਹਫ਼ਤੇ ਦੱਸਿਆ ਸੀ ਕਿ ਇਸਲਾਮਿਕ ਸਟੇਟ ਨਾਲ ਜੁੜੇ ਕਈ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


