- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੋਨੇਸ਼ੀਆ ਵਿੱਚ ਕਿਸ਼ਤੀ ਪਲਟੱਣ ਨਾਲ 15 ਵਿਅਕਤੀਆਂ ਦੀ ਮੌਤ
ਜਕਾਰਤਾ – ਇੰਡੋਨੇਸ਼ੀਆ ਵਿਚ ਹਾਲ ਹੀ ਵਿੱਚ ਵਾਪਰੇ ਸਮੁੰਦਰੀ ਹਾਦਸੇ ਵਿਚ ਜਾਵਾ ਟਾਪੂ ਤੇ ਇਕ ਯਾਤਰੀ ਕਿਸ਼ਤੀ ਡੁੱਬ ਗਈ| ਇਸ ਹਾਦਸੇ ਵਿਚ ਘੱਟੋ-ਘੱਟ 15 ਵਿਅਕਤੀਆਂ ਦੀ ਮੌਤ ਹੋ ਗਈ| ਪੁਲਸ ਨੇ ਅੱਜ ਇਹ ਜਾਣਕਾਰੀ ਦਿੱਤੀ|ਪੂਰਬੀ ਜਾਵਾ ਪੁਲੀਸ ਦੇ ਬੁਲਾਰੇ ਫ੍ਰੈਂਸ ਬਾਰੂੰਗ ਮੰਗੇਰਾ ਨੇ ਦੱਸਿਆ ਕਿ ਮਦੁਰਾ ਟਾਪੂ ਨੇੜੇ ਜਦੋਂ ਸਮਰੱਥਾ ਤੋਂ ਵੱਧ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ ਤਾਂ ਉਸ ਵਿੱਚ ਕਰੀਬ 50 ਲੋਕ ਸਵਾਰ ਸਨ| ਤਲਾਸ਼ ਅਤੇ ਬਚਾਅ ਦਲਾਂ ਨੇ ਅੱਜ ਸਵੇਰੇ 13 ਲਾਸ਼ਾਂ ਨੂੰ ਖੋਜਿਆ, ਜਿਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ| ਬਚਾਅ ਦਲਾਂ ਨੇ 31 ਵਿਅਕਤੀਆਂ ਨੂੰ ਜਿਉਂਦੇ ਬਚਾਇਆ ਹੈ| ਬਚਾਅ ਦਲ ਕਰੀਬ 3 ਲਾਪਤਾ ਵਿਅਕਤੀਆਂ ਦੀ ਤਲਾਸ਼ ਕਰ ਰਿਹਾ ਹੈ|


