- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੋਨੇਸ਼ੀਆ ਵਿੱਚ 5.0 ਗਤੀ ਦਾ ਭੂਚਾਲ ਆਇਆ
ਜਕਾਰਤਾ – ਇੰਡੋਨੇਸ਼ੀਆ ਦੇ ਪੱਛਮੀ ਸੂਬੇ ਐਕੀਹ ਵਿੱਚ 5.0 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ| ਅੱਜ ਅਮਰੀਕੀ ਭੂ-ਸਰਵੇ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਭੂਚਾਲ ਕਾਰਨ ਅਜੇ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ ਹੈ| ਵਿਭਾਗ ਨੇ ਕਿਹਾ ਕਿ ਸਥਾਨਕ ਸਮੇਂ ਮੁਤਾਬਕ ਰਾਤ ਕਰੀਬ 1 ਵਜੇ ਭੂਚਾਲ ਦੇ ਝਟਕੇ ਲੱਗੇ ਤੇ ਲਾਂਗਸਾ ਸ਼ਹਿਰ ਤੋਂ ਕਰੀਬ 20 ਕਿਲੋਮੀਟਰ ਦੂਰ ਭੂਚਾਲ ਦਾ ਕੇਂਦਰ ਸੀ| ਭੂਚਾਲ ਤੋਂ ਬਾਅਦ ਅਜੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ| ਇੰਡੋਨੇਸ਼ੀਆ ਦੁਨੀਆ ਦੇ ਸਭ ਤੋਂ ਜ਼ਿਆਦਾ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚੋਂ ਇਕ ਹੈ| 2004 ਵਿੱਚ ਇੰਡੋਨੇਸ਼ੀਆ ਵਿੱਚ 9.3 ਤੀਬਰਤਾ ਦਾ ਭੂਚਾਲ ਆਇਆ ਸੀ ਤੇ ਭੂਚਾਲ ਤੋਂ ਬਾਅਦ ਆਈ ਸੁਨਾਮੀ ਕਾਰਨ ਇੰਡੀਅਨ ਓਸ਼ਨ ਨਾਲ ਲੱਗਦੇ ਦੇਸ਼ਾਂ ਵਿੱਚ ਕਰੀਬ 2,20,000 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 1,68,000 ਲੋਕ ਇੰਡੋਨੇਸ਼ੀਅਨ ਸਨ|


