- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ 67 ਗ੍ਰਿਫਤਾਰ
ਤਿਹਰਾਨ— ਈਰਾਨ ਦੀ ਨਿਆਂਪਾਲਿਕਾ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਖ੍ਰਾਫ ਕੀਤੀ ਗਈ ਕਾਰਵਾਈ ‘ਚ 67 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੀ ਮਨਜ਼ੂਰੀ ਦੇਸ਼ ਦੇ ਚੋਟੀ ਦੇ ਨੇਤਾ ਆਯਾਤੁੱਲਾ ਅਲੀ ਖਮੇਨੀ ਨੇ ਦਿੱਤੀ ਹੈ। ਨਿਆਂਪਾਲਿਕਾ ਨਾਲ ਜੁੜੀ ਹੋਈ ਮਿਜਾਨ ਸਮਾਚਾਰ ਏਜੰਸੀ ਮੁਤਾਬਕ ਬੁਲਾਰਾ ਗੁਲਾਮ ਹੁਸੈਨ ਮੋਹਸੇਨੀ ਏਜੇਈ ਨੇ ਦੱਸਿਆ ਕਿ 100 ਤੋਂ ਜ਼ਿਆਦਾ ਸਰਕਾਰੀ ਕਰਮਚਾਰੀਆਂ ਨੂੰ ਦੇਸ਼ ਛੱਡਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਏਜੇਈ ਨੇ ਕਿਹਾ, ‘ਸਾਡੇ ਦੁਸ਼ਮਣ ਅਮਰੀਕਾ ਨੇ ਲੋਕਾਂ ‘ਤੇ ਦਬਾਅ ਪਾਉਣ ਦਾ ਫੈਸਲਾ ਕੀਤਾ ਹੈ ਤੇ ਉਸ ਦਾ ਇਰਾਦਾ ਸਾਡੀ ਅਰਥ ਵਿਵਸਥਾ ‘ਤੇ ਦਬਾਅ ਪਾਉਣ ਦਾ ਹੈ ਪਰ ਇਸ ਨਾਲ ਉਸ ਨੂੰ ਕੁਝ ਹਾਸਲ ਨਹੀਂ ਹੋ ਸਕੇਗਾ।’ ਉਨ੍ਹਾਂ ਕਿਹਾ, ‘ਅਜਿਹੇ ਲੋਕ ਹਨ ਜੋ ਇਸ ਮੌਕੇ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਜ਼ਰੂਰੀ ਵਸਤੂਆਂ ਨੂੰ ਦਬਾਅ ਕੇ ਇਸ ਦੀ ਤਸਕਰੀ ਦੇ ਜ਼ਰੀਏ ਲੋਕਾਂ ‘ਤੇ ਦਬਾਅ ਪਾ ਰਹੇ ਹਨ।’


