ਈਸਟਰ ਆਈਲੈਂਡ ਵਿੱਚ ਲੱਗੇ 6. 2 ਤੀਬਰਤਾ ਦੇ ਭੂਚਾਲ ਦੇ ਝਟਕੇ

ਆਈਲੈਂਡ – ਈਸਟਰ ਆਈਲੈਂਡ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਅਮਰੀਕੀ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.2 ਮਾਪੀ ਗਈ ਹੈ| ਫਿਲਹਾਲ ਹੁਣ ਤਕ ਭੂਚਾਲ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਕਿਸੇ ਪ੍ਰਕਾਰ ਦੇ ਜਾਨ-ਮਾਲ ਦੇ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ| ਉਂਝ ਲੋਕਾਂ ਵਿੱਚ ਕਾਫੀ ਡਰ ਦਾ ਮਾਹੌਲ ਹੈ ਅਤੇ ਖਤਰੇ ਦੇ ਨੇੜਲੇ ਇਲਾਕੇ ਵਾਲੇ ਲੋਕ ਘਰਾਂ ਵਿੱਚੋਂ ਨਿਕਲ ਕੇ ਸੜਕਾਂ ਤੇ ਆ ਗਏ| ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਮਈ ਨੂੰ ਵੀ ਇੱਥੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ| ਉਸ ਸਮੇਂ ਵੀ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ|

VIA PUNJAB