- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਸ਼ਵਰ ਚੰਦਰ ਵਿਦਿਆ ਸਾਗਰ ਦੀ ਮੂਰਤੀ ਤੋੜਨ ’ਤੇ ਬੰਗਾਲ ’ਚ ਮਾਹੌਲ ਤਣਾਅਪੂਰਨ
ਸੀ.ਆਰ.ਪੀ.ਐਫ਼. ਨਾ ਹੁੰਦੀ ਤਾਂ ਮੇਰਾ ਬਚਕੇ ਨਿਕਲਣਾ ਮੁਸ਼ਕਲ ਸੀ : ਅਮਿਤ ਸ਼ਾਹ
ਨਵੀਂ ਦਿਲੀ – ਪਛਮੀ ਬੰਗਾਲ ਵਿਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜਨ ਕਾਰਨ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਵਿਦਿਆਸਾਗਰ ਦੀ ਮੂਰਤੀ ਤੋੜਨ ਦੇ ਵਿਰੋਧ ਵਿਚ ਸੀਪੀਐਮ ਨੇ ਕੋਲਕਾਤਾ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਸੀਪੀਐਮ ਦੇ ਜਨਰਲ ਸਕਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਕੋਲਕਾਤਾ ’ਚ ਅਜਿਹਾ ਕਿਵੇਂ ਹੋ ਸਕਦਾ ਹੈ, ਇਹ ਪਤਾ ਲਗਾਉਣ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਤੋਂ ਬਾਅਦ ਕੁਝ ਲੋਕਾਂ ਨੇ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜ ਦਿਤੀ। ਬੰਗਾਲ ਵਿਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜਨ ਦਾ ਦੋਸ਼ ਮੁਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ’ਤੇ ਲਗਾਇਆ ਅਤੇ ਵਿਰੋਧ ਵਿਚ ਸੋਸ਼ਲ ਸਾਈਟ ’ਤੇ ਆਪਣੀ ਡੀ.ਪੀ. ਨੂੰ ਬਦਲ ਕੇ ਈਸ਼ਵਰ ਚੰਦਰ ਵਿਦਿਆਸਾਗਰ ਦੀ ਤਸਵੀਰ ਲਗਾ ਦਿਤੀ। ਉਥੇ, ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪ੍ਰੈਸ ਕਾਨਫਰੰਸ ਕਰ ਕੇ ਦੋਸ਼ ਲਗਾਇਆ ਕਿ ਟੀ.ਐਮ.ਸੀ. ਦੇ ਵਰਕਰਾਂ ਨੇ ਹੀ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਆਰ.ਪੀ.ਐਫ਼. ਨਾ ਹੁੰਦੀ ਤਾਂ ਮੇਰਾ ਉਥੋਂ ਬਚ ਨਿਕਲਣਾ ਬਹੁਤ ਮੁਸ਼ਕਲ ਸੀ, ਕਿਸਮਤ ਨਾਲ ਹੀ ਬਚ ਕੇ ਆਇਆ ਹਾਂ। ਜ਼ਿਕਰਯੋਗ ਹੈ ਕਿ ਕੋਲਕਾਤਾ ਵਿਚ ਮੰਗਲਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੌਰਾਨ ਪਥਰਾਅ, ਅਗਜ਼ਨੀ ਤੇ ਲਾਠੀਚਾਰਜ ਦੀਆਂ ਘਟਨਾਵਾਂ ਹੋਈਆਂ। ਸ਼ਾਹ ਜਿਸ ਗਡੀ ’ਤੇ ਸਵਾਰ ਸਨ, ਉਸ ਉਤੇ ਆਂਡੇ ਸੁਟੇ ਗਏ ਅਤੇ ਭਾਜਪਾ ਸਮਰਥਕਾਂ ’ਤੇ ਪਥਰਾਅ ਕੀਤਾ ਗਿਆ। ਭਾਜਪਾ ਨੇ ਇਸ ਹਿੰਸਾ ਪਿਛੇ ਤ੍ਰਿਣਮੂਲ ਦਾ ਹਥ ਦਸਿਆ ਹੈ। ਹਿੰਸਾ ਵਿਚ ਭਾਰਤੀ ਜਨਤਾ ਪਾਰਟੀ ਦੇ ਕਈ ਵਰਕਰ ਜ਼ਖ਼ਮੀ ਹੋਏ ਹਨ। ਇਸ ਦੌਰਾਨ ਟੀ.ਐਮ.ਸੀ. ਦੇ ਵਰਕਰਾਂ ਨੇ ਰੋਡ ਸ਼ੋਅ ਵਿਚ ਮੌਜੂਦ ਗਡੀਆਂ ਨੂੰ ਅਗ ਹਵਾਲੇ ਕਰ ਦਿਤਾ।


