- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈ. ਡੀ. ਤੇ ਐਨ.ਆਈ.ਏ. ਵਰਗੀਆਂ ਏਜੰਸੀਆਂ ਭਾਜਪਾ ਦਾ ਵਿੰਗ ਬਣੀਆਂ-ਮਹਿਬੂਬਾ ਮੁਫਤੀ
ਸ੍ਰੀਨਗਰ, 12 ਨਵੰਬਰ (ਵਾਇਆ ਪੰਜਾਬ ਬਿਊਰੋ)
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫਤੀ ਨੇ ਜੰਮੂ-ਕਸ਼ਮੀਰ ‘ਚ ਸਥਿਤੀ ਆਮ ਵਾਂਗ ਹੋਣ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਤੇ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀਆਂ ਏਜਸੰੀਆਂ ਭਾਜਪਾ ਦਾ ਵਿੰਗ ਬਣ ਗਈਆਂ ਹਨ | ਉਨ੍ਹਾਂ ਕਿਹਾ ਕਿ ਜਿਥੇ ਵੀ ਕੋਈ ਭਾਜਪਾ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਹ (ਏਜੰਸੀਆਂ) ਉਨ੍ਹਾਂ ‘ਤੇ ਛਾਪੇਮਾਰੀ ਕਰਦੀਆਂ ਹਨ | ਮਹਿਬੂਬਾ ਨੇ ਜ਼ਿਲ੍ਹਾ ਪੁਲਵਾਮਾ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੀਆਂ ਜੇਲ੍ਹਾਂ ਭਰੀਆਂ ਪਈਆਂ ਹਨ | ਜੇ ਸਭ ਕੁਝ ਆਮ ਹੈ ਤਾਂ ਕਸ਼ਮੀਰੀਆਂ ਤੋਂ ਇੰਨਾ ਡਰ ਕਿਉਂ ਹੈ? ਹਰ ਰੋਜ਼ ਈ.ਡੀ., ਐਨ.ਆਈ.ਏ. ਦੇ ਇੰਨੇ ਛਾਪੇ ਕਿਉਂ ਹਨ? ਮਹਿਬੂਬਾ ਨੇ ਕਿਹਾ ਕਿ ਉਹ (ਏਜੰਸੀਆਂ) ਕਿਸੇ ਵਿਅਕਤੀ ਨੂੰ ਪਹਿਲਾਂ ਭਿ੍ਸ਼ਟ ਆਖਦੀਆਂ ਹਨ ਪਰ ਜਦੋਂ ਉਹ ਭਾਜਪਾ ‘ਚ ਸ਼ਾਮਿਲ ਹੋ ਜਾਂਦਾ ਹੈ ਤਾਂ ਸਭ ਠੀਕ ਹੋ ਜਾਂਦਾ ਹੈ |


