- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਤਰਾਖੰਡ ’ਚ ਡੂੰਘੀ ਖੱਡ ’ਚ ਡਿਗੀ ਬੱਸ, 14 ਦੀ ਮੌਤ, 18 ਜ਼ਖਮੀ
ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਅਤੇ ਜ਼ਖਮੀਆਂ ਲਈ 50 ਹਜ਼ਾਰ ਦਾ ਐਲਾਨ
ਦੇਹਰਾਦੂਨ – ਰਿਸ਼ੀਕੇਸ਼-ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬਸ 250 ਮੀਟਰ ਦੀ ਡੂੰਘੀ ਖਡ ’ਚ ਡਿਗ ਗਈ, ਜਿਸ ’ਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ 18 ਲੋਕ ਜ਼ਖਮੀ ਹੋਏ ਹਨ।ਇਹ ਬੱਸ ਉਤਰਕਾਸ਼ੀ ਦੇ ਭਟਵਾੜੀ ਤੋਂ ਹਰਦੁਆਰ ਆ ਰਹੀ ਸੀ ਅਤੇ ਸੂਲਿਆਧਾਰ ਦੇ ਕੋਲ ਹਾਦਸਾਗ੍ਰਸਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਸ਼ਾਮਿਲ ਹਨ। ਜ਼ਖ਼ਮੀਆਂ ਨੂੰ ਏਮਸ ਰਿਸ਼ੀਕੇਸ਼ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਕਰੀਬ 7:50 ਵਜੇ ਵਾਪਰਿਆ। ਸੂਬਾ ਸਰਕਾਰ ਨੇ ਹਾਦਸੇ ਦੀ ਕਾਨੂੰਨੀ ਜਾਂਚ ਦੇ ਆਦੇਸ਼ ਦਿਤੇ ਹਨ। ਬੱਸ ਨੰਬਰ ਯੂਕੇ 7 ਪੀਏ 1929 ’ਚ ਕੁੱਲ 32 ਯਾਤਰੀ ਸਵਾਰ ਸਨ। ਰਾਸ਼ਟਰੀ ਆਪਦਾ ਟਾਸਕ ਫੋਰਸ ਦੀ ਬਚਾਅ ਟੀਮ ਦੇ ਆਉਣ ਤੋਂ ਪਹਿਲਾਂ ਪੁਲਿਸ ਅਤੇ ਆਮ ਲੋਕਾਂ ਨੇ ਜ਼ਖਮੀਆਂ ਨੂੰ ਘਟਨਾ ਵਾਲੀ ਥਾਂ ਤੋਂ ਕੱਢਣ ਦਾ ਕੰਮ ਕੀਤਾ। ਉਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਤਰਿਵੇਂਦਰ ਸਿੰਘ ਰਾਵਤ ਨੇ ਏਮਜ਼ ਹਸਪਤਾਲ ਪਹੁੰਚ ਕੇ ਜਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਬਿਹਤਰ ਇਲਾਜ ਦੇ ਨਿਰਦੇਸ਼ ਦਿਤੇ। ਸੂਬਾ ਸਰਕਾਰ ਵੱਲੋਂ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ 2-2 ਲੱਖ ਦੀ ਸਹਾਇਤਾ ਅਤੇ ਜ਼ਖਮੀਆਂ ਨੂੰ 50 ਹਜ਼ਾਰ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ।


