- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਧਵ ਠਾਕਰੇ ਹੋਣਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ : ਸ਼ਰਦ ਪਵਾਰ
ਮਹਾਰਾਸ਼ਟਰ ‘ਚ ਕਾਂਗਰਸ ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੀ ਸ਼ੁੱਕਰਵਾਰ ਨੂੰ ਬੈਠਕ ਤੋਂ ਬਾਅਦ ਐੱਨ.ਸੀ.ਪੀ. ਨੇਤਾ ਸ਼ਰਦ ਪਵਾਰ ਨੇ ਕਿਹਾ ਕਿ ਉਧਵ ਠਾਕਰੇ ਦੀ ਅਗਵਾਈ ‘ਚ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਕਾਂਗਰਸ-ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੇ ਨੇਤਾਵਾਂ ਨਾਲ ਮੁੰਬਈ ‘ਚ ਹੋਈ ਬੈਠਕ ਤੋਂ ਬਾਹਰ ਨਿਕਲਣ ਤੋਂ ਬਾਅਦ ਸ਼ਰਦ ਪਵਾਰ ਨੇ ਕਿਹਾ ਕਿ ਬੈਠਕ ‘ਚ ਉਧਵ ਠਾਕਰੇ ਦੇ ਨਾਂ ‘ਤੇ ਸਹਿਮਤੀ ਬਣੀ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ‘ਚ ਇਹ ਸਰਕਾਰ ਬਣੇਗੀ। ਸ਼ਿਵ ਸੇਨਾ ਪ੍ਰਧਾਨ ਠਾਕਰੇ ਨੇ ਸ਼ੁੱਕਰਵਾਰ ਨੂੰ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ‘ਚ ਰਾਜਨੀਤਕ ਹਾਲਾਤ ਬਾਰੇ ਉਨ੍ਹਾਂ ਨਾਲ ਚਰਚਾ ਕੀਤੀ। ਇਸ ਤੋਂ ਪਹਿਲਾਂ ਠਾਕਰੇ ਨੇ ਕੱਲ ਰਾਤ ਮੁੰਬਈ ‘ਚ ਐੱਨ.ਸੀ.ਪੀ. ਪ੍ਰਧਾਨ ਸ਼ਰਦ ਪਵਾਰ ਤੋਂ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ 12 ਨਵੰਬਰ ਤੋਂ ਮਹਾਰਾਸ਼ਟਰ ਰਾਸ਼ਟਰਪਤੀ ਸ਼ਾਸਨ ਦੇ ਅਧੀਨ ਹੈ।


