- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੜੀਸਾ ਦੇ ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਭਾਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ
ਅੰਮ੍ਰਿਤਸਰ -ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ’ਤੇ ਅਧਾਰਤ ਇਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਕੋਆਰਡੀਨੇਟਰ ਵਜੋਂ ਮੀਤ ਸਕੱਤਰ ਸ. ਸਕੱਤਰ ਸਿੰਘ ਸ਼ਾਮਲ ਹਨ। ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਤੇ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਥਾਨਕ ਪ੍ਰਸ਼ਾਸਨ ਤਕ ਪਹੁੰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਆਖਿਆ ਕਿ ਇਹ ਯਾਦਗਾਰਾਂ ਸਿੱਖਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ ਅਤੇ ਮੀਡੀਆ ਰਾਹੀਂ ਇਕ ਵਾਰ ਫਿਰ ਇਸ ਨੂੰ ਢਾਹੁਣ ਦੀਆਂ ਖ਼ਬਰਾਂ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਬਣਾਈ ਗਈ ਕਮੇਟੀ ਜਿਥੇ ਮੌਕਾ ਦੇਖ ਕੇ ਆਪਣੀ ਰਿਪੋਰਟ ਦੇਵੇਗੀ, ਉਥੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੱਠਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗੀ।


