- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉੱਚ ਵਿਦਿਆ ਪ੍ਰਾਪਤ ਹਨ। 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ’ ਤੋਂ ਤਿੰਨ ਸਾਲਾ ਕੋਰਸ ਦੌਰਾਨ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਸਾਲਾ ‘ਡਿਪਲੋਮਾ ਇਨ ਡਿਵੀਨਿਟੀ’ ਪਾਸ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਵੀ ਹਾਸਲ ਕੀਤੀ ਹੋਈ ਹੈ। ਗਿਆਨੀ ਹਰਪ੍ਰੀਤ ਸਿੰਘ 1997 ਵਿਚ ਪ੍ਰਚਾਰਕ ਭਰਤੀ ਹੋਏ ਅਤੇ ਜੁਲਾਈ 1999 ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਕਥਾਵਾਚਕ/ਮੁੱਖ ਗ੍ਰੰਥੀ ਬਣੇ। 17 ਸਾਲ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ 22 ਅਕਤੂਬਰ 2018 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।


