- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰੀ ਕੋਰੀਆ ਨੂੰ ਵੱਡੀ ਰਾਹਤ, ਹਟਾਈ ਜਾਵੇਗੀ ਮਨੁੱਖੀ ਸਹਾਇਤਾ ‘ਤੇ ਲੱਗੀ ਪਾਬੰਦੀ
ਵਾਸ਼ਿੰਗਟਨ – ਉੱਤਰੀ ਕੋਰੀਆ ‘ਚ ਮਨੁੱਖੀ ਸਹਾਇਤਾ ਮੁਹੱਈਆ ਕਰਾਉਣ ਦੇ ਰਾਹ ‘ਚ ਰੋੜਾ ਬਣੀਆਂ ਸਖਤ ਪਾਬੰਦੀਆਂ ਨੂੰ ਨਰਮ ਕਰਨ ਦੇ ਲਿਹਾਜ਼ੇ ਨਾਲ ਅਮਰੀਕਾ ਵੱਲੋਂ ਲਿਆਂਦੇ ਗਏ ਪ੍ਰਸਤਾਵ ਦਾ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸਮਰਥਨ ਕਰੇਗਾ। ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਮੁਤਾਬਕ ਉੱਤਰੀ ਕੋਰੀਆ ‘ਚ ਮਨੁੱਖੀ ਸਹਾਇਤਾ ਸੰਕਟ ਕਾਰਨ ਦੇਸ਼ ਦੀ ਅੱਧੀ ਆਬਾਦੀ ਕਰੀਬ 1 ਕਰੋੜ ਲੋਕ ਕੁਪੋਸ਼ਣ ਦੀ ਸ਼ਿਕਾਰ ਹੈ। ਉਥੇ ਪਿਛਲੇ ਸਾਲ ਉੱਤਰੀ ਕੋਰੀਆ ‘ਚ ਭੋਜਨ ਉਤਪਾਦਨ ‘ਚ ਵੀ ਕਮੀ ਆਈ ਹੈ। ਸੰਯੁਕਤ ਰਾਸ਼ਟਰ ਦੇ ਪ੍ਰਸਤਾਵਾਂ ‘ਚ ਸਾਫ ਤੌਰ ‘ਤੇ ਇਹ ਕਿਹਾ ਗਿਆ ਹੈ ਕਿ ਪਾਬੰਦੀਆਂ ਦਾ ਮਨੁੱਖੀ ਸਹਾਇਤਾ ‘ਤੇ ਕੋਈ ਗਲਤ ਪ੍ਰਭਾਵ ਨਹੀਂ ਹੋਣਾ ਚਾਹੀਦਾ, ਪਰ ਰਾਹਤ ਪਹੁੰਚਾਉਣ ਵਾਲੇ ਸੰਗਠਨਾਂ ਦਾ ਤਰਕ ਹੈ ਕਿ ਕਾਰੋਬਾਰ ਅਤੇ ਬੈਂਕਿੰਗ ਦੇ ਸਖਤ ਨਿਯਮ ਅਤੇ ਕਦਮਾਂ ਕਾਰਨ ਲਾਜ਼ਮੀ ਸਪਲਾਈ ‘ਚ ਪਰੇਸ਼ਾਨੀਆਂ ਪੈਦਾ ਹੋ ਰਹੀਆਂ ਹਨ। ਦਸਤਾਵੇਜ਼ ਮੁਤਾਬਕ ਪਿਛਲੇ ਮਹੀਨੇ ਅਮਰੀਕਾ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ‘ਚ ਰਾਹਤ ਸੰਗਠਨਾਂ ਅਤੇ ਸਰਕਾਰਾਂ ਨੂੰ ਇਹ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਸੰਯੁਕਤ ਰਾਸ਼ਟਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਉੱਤਰੀ ਕੋਰੀਆ ਨੂੰ ਛੋਟ ਦੇਵੇ। ਸੰਯੁਕਤ ਰਾਸ਼ਟਰ ਦੀ ਕਮੇਟੀ ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਸੋਮਵਾਰ ਨੂੰ ਮਨਜ਼ੂਰੀ ਦੇ ਸਕਦੀ ਹੈ।


