- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ
ਜੌਨਪੁਰ – ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਜਲਾਲਪੁਰ ਖੇਤਰ ਵਿੱਚ ਸਵੇਰੇ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਨੋਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲੀਸ ਸੂਤਰਾਂ ਨੇ ਦੱਸਿਆ ਕਿ ਤ੍ਰਿਲੋਚਨ ਮਕਰਾ ਬਾਈਪਾਸ ਕੋਲ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿੱਚ ਆਹਮਣੇ-ਸਾਹਮਣੇ ਟੱਕਰ ਹੋ ਗਈ।ਟੱਕਰ ਇੰਨੀ ਭਿਆਨਕ ਸੀ ਕਿ ਇਕ ਹੀ ਪਿੰਡ ਦੇ 5 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਜ਼ਖਮੀ ਨੋਜਵਾਨ ਦੀ ਹਾਲਤ ਨਾਜ਼ੁਕ ਹੈ। ਉਸ ਨੂੰ ਟਰਾਮਾ ਸੈਂਟਰ ਲਈ ਰੈਫਰ ਕਰ ਦਿੱਤਾ ਗਿਆ। ਸਿਕਰਾਰਾ ਥਾਣਾ ਖੇਤਰ ਦੇ ਬਾਂਕੀ ਪਿੰਡ ਵਾਸੀ ਨਨਕਊ ਸਿੰਘ (45), ਹੌਸਲਾ ਪ੍ਰਸਾਦ (54), ਅਨੁਗ੍ਰਹਿ ਪ੍ਰਤਾਪ ਸਿੰਘ (17), ਛੋਟੂ ਸਿੰਘ (17), ਪ੍ਰਭੂ ਦੇਵ (14), ਰਾਜਵੀਰ ਸਿੰਘ (18) ਐੱਸ. ਯੂ. ਵੀ. ਗੱਡੀ ਤੋਂ ਚੰਦੌਲੀ ਬਰਾਤ ਵਿੱਚ ਆਏ ਸਨ। ਜਿੱਥੋਂ ਸਾਰੇ ਤੜਕੇ ਬਾਂਕੀ ਸਿਕਰਾਰਾ ਆਉਣ ਲਈ ਨਿਕਲੇ ਸਨ।ਜਲਾਲਪੁਰ ਥਾਣਾ ਇਲਾਕੇ ਦੇ ਮਕਰਾ ਬਾਈਪਾਸ ਤ੍ਰਿਲੋਚਨ ਪਹੁੰਚੇ ਤਾਂ ਜੌਨਪੁਰ ਤੋਂ ਵਾਰਾਣਸੀ ਜਾ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਰਾਜਵੀਰ ਸਿੰਘ ਦੀ ਹਾਲਤ ਗੰਭੀਰ ਹੈ। ਘਟਨਾ ਦੀ ਜਾਣਕਾਰੀ ਹੋਣ ਤੇ ਜ਼ਿਲ੍ਹਾ ਅਧਿਕਾਰੀ ਮੌਕੇ ਤੇ ਪਹੁੰਚੇ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।


