- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ
ਮੁਰਾਦਾਬਾਦ – ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਅੱਜ ਸਵੇਰੇ ਆਗਰਾ ਹਾਈਵੇਅ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਜਿਸ ਨਾਲ ਬੱਸ ਵਿੱਚ ਸਵਾਰ 10 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 25 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।ਉੱਥੇ ਹੀ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜ਼ਖਮੀਆਂ ਨੂੰ ਪੂਰੀ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇ। ਮੁਰਾਦਾਬਾਦ ਦੇ ਜ਼ਿਲ੍ਹਾ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 8.10 ਵਜੇ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਦੇ ਮੁਫ਼ਤ ਅਤੇ ਪੂਰੇ ਇਲਾਜ ਦੇ ਨਿਰਦੇਸ਼ ਦਿੱਤੇ ਹਨ।


