- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ
ਪ੍ਰਤਾਪਗੜ੍ਹ – ਉੱਤਰ ਪ੍ਰਦੇਸ਼ ਵਿੱਚ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕੰਧਈ ਖੇਤਰ ਵਿੱਚ ਇਕ ਤੇਜ਼ ਰਫ਼ਤਾਰ ਬੋਲੈਰੋ ਦੇ ਦਰੱਖਤ ਨਾਲ ਟਕਰਾ ਗਈ| ਇਸ ਹਾਦਸੇ ਵਿੱਚ ਇਕ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਸੁਪਰਡੈਂਟ ਪੂਰਬੀ ਸੁਰੇਂਦਰ ਪ੍ਰਸਾਦ ਦਿਵੇਦੀ ਨੇ ਦੱਸਿਆ ਕਿ ਐਤਵਾਰ ਰਾਤ ਪਿਪਰੀ ਖਾਲਸਾ ਪਿੰਡ ਕੋਲ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸਿਪਾਹੀ ਸੰਜੀਵ ਯਾਦਵ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਗਾਈ ਸਮਾਰੋਹ ਤੋਂ ਵਾਪਸ ਪਰਤ ਰਹੇ ਸਨ| ਸੰਘਣੀ ਧੁੰਦ ਕਾਰਨ ਤੇਜ਼ ਰਫ਼ਤਾਰ ਬੋਲੈਰੋ ਦਰੱਖਤ ਨਾਲ ਟਕਰਾ ਗਈ| ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਵਿੱਚ ਹਤਾਹਤ ਸਾਰੇ ਲੋਕ ਵਾਹਨ ਵਿੱਚ ਫਸ ਗਏ|ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਸੰਜੀਵ ਸਮੇਤ 5 ਵਿਅਕਤੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ| ਹਾਦਸੇ ਦੇ ਸ਼ਿਕਾਰ ਸਾਰੇ ਲੋਕ ਕੋਤਵਾਲੀ ਖੇਤਰ ਦੇ ਖਜੁਰਨੀ ਪਿੰਡ ਦੇ ਵਾਸੀ ਸਨ, ਜੋ ਸਿਪਾਹੀ ਸੰਜੀਵ ਯਾਦਵ ਦੀ ਸਗਾਈ ਤੋਂ ਬਾਅਦ ਪੱਟੀ ਖੇਤਰ ਤੋਂ ਵਾਪਸ ਆ ਰਹੇ ਸਨ| ਸੰਜੀਵ ਦੀ ਤਾਇਨਾਤੀ ਮਊ ਜ਼ਿਲ੍ਹੇ ਵਿੱਚ ਸੀ ਜੋ ਸਗਾਈ ਲਈ ਛੁੱਟੀ ਲੈ ਕੇ ਘਰ ਆਇਆ ਸੀ| ਸ਼੍ਰੀ ਦਿਵੇਦੀ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਹੋਰ 4 ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ|


