- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਅਰਸੈੱਲ ਮੈਕਸਿਸ ਕੇਸ: ਚਿਦੰਬਰਮ ਵੱਲੋਂ ਸੀਬੀਆਈ ਉੱਤੇ ਚਾਰਜਸ਼ੀਟ ਲੀਕ ਕਰਨ ਦਾ ਦੋਸ਼
ਨਵੀਂ ਦਿੱਲੀ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਅੱਜ ਇੱਥੇ ਅਦਾਲਤ ਵਿੱਚ ਦੋਸ਼ ਲਾਇਆ ਕਿ ਸੀਬੀਆਈ ਨੇ ਏਅਰਸੈੱਲ ਮੈਕਸਿਸ ਕੇਸ ਜਿਸ ਵਿੱਚ ਉਹ ਮੁਲਜ਼ਮ ਹਨ, ਦੀ ਚਾਰਜਸ਼ੀਟ ਮੀਡੀਆ ਨੂੰ ਲੀਕ ਕਰ ਦਿੱਤੀ ਹੈ। ਇਸ ਸਬੰਧੀ ਅਦਾਲਤ ਨੇ ਸੀਬੀਆਈ ਨੂੰ 8 ਅਕਤੂਬਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਕਾਂਗਰਸ ਆਗੂ ਨੇ ਮੀਡੀਆ ਉੱਤੇ ਕੇਸ ਨੂੰ ਸਨਸਨੀਖੇਜ ਬਣਾਉਣ ਅਤੇ ਜੁਡੀਸ਼ਰੀ ਦਾ ਮਜ਼ਾਕ ਬਣਾਉਣ ਦਾ ਦੋਸ਼ ਲਾਇਆ ਅਤੇ ਅਦਾਲਤ ਤੋਂ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ ਮੰਗ ਕੀਤੀ। ਵਿਸ਼ੇਸ਼ ਜੱਜ ਓਪੀ ਸੈਨੀ ਨੇ ਪੀ ਚਿਦੰਬਰਮ ਦੀ ਅਰਜ਼ੀ ਦਾ ਨੋਟਿਸ ਲੈਂਦਿਆਂ ਸੀਬੀਆਈ ਨੂੰ 8 ਅਕਤੂਬਰ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਸ੍ਰੀ ਚਿਦੰਬਰਮ ਨੇ ਦੋਸ਼ ਲਾਇਆ ਕਿ ਸੀਬੀਆਈ ਅਦਾਲਤ ਵਿੱਚ ਕੇਸ ਚਲਾਉਣ ਲਈ ਗੰਭੀਰ ਨਹੀਂ ਹੈ ਅਤੇ ਸਿਰਫ ਮੀਡੀਆ ਵਿੱਚ ਹੀ ਕੇਸ ਚਲਾਉਣਾ ਚਾਹੁੰਦੀ ਹੈ ਜਦੋਂ ਕਿ ਸਾਡੇ ਦੇਸ਼ ਵਿੱਚ ਕੇਸ ਅਦਾਲਤ ਵਿੱਚ ਚਲਾਇਆ ਜਾ ਸਕਦਾ ਹੈ।


