- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਅਰ ਮਾਰਸ਼ਲ ਅਰੋੜਾ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ – ਏਅਰ ਮਾਰਸ਼ਲ ਹਰਜੀਤ ਸਿੰਘ ਅਰੋੜਾ ਨੇ ਮੰਗਲਵਾਰ ਨੂੰ ਹਵਾਈ ਸੈਨਾ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਏਅਰ ਮਾਰਸ਼ਲ ਸ੍ਰੀ ਅਰੋੜਾ ਨੂੰ ਦਸੰਬਰ 1981 ਵਿੱਚ ਲੜਾਕੂ ਜਹਾਜ਼ਾਂ ਦੀ ਸ਼੍ਰੇਣੀ ਵਿੱਚ ਲਗਾਇਆ ਗਿਆ ਸੀ। ਹਰਜੀਤ ਸਿੰਘ ਅਰੋੜਾ ਨੂੰ ਏਅਰ ਫੋਰਸ ਦੇ ਆਧੁਨਿਕ ਅਤੇ ਪੁਰਾਤਨ ਲੜਾਕੂ ਜਹਾਜ਼ਾਂ ਨੂੰ ਉਡਾਉਣ ਦਾ ਵਿਸ਼ਾਲ ਤਜਰਬਾ ਹੈ। ਹਵਾਈ ਸੈਨਾ ਦੇ ਉਪ ਮੁਖੀ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਅਰੋੜਾ ਗਾਂਧੀਨਗਰ ਵਿੱਚ ਦੱਖਣੀ ਪੱਛਮੀ ਏਅਰ ਕਮਾਂਡ ’ਚ ਕਮਾਂਡਿੰਗ ਏਅਰ ਅਫਸਰ ਸਨ। ਅਰੋੜਾ ਨੇ ਏਅਰ ਫੋਰਸ ਵਿੱਚ ਵੱਖ ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ, ਜਿਨ੍ਹਾਂ ਵਿੱਚੋਂ ਡਾਇਰੈਕਟਰ ਜਨਰਲ ਦਾ ਅਹੁਦਾ ਵੀ ਸ਼ਾਮਿਲ ਹੈ।


