- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਲਈ ਸਮਾਂ ਘੱਟ: ਪੀਵੀ ਸਿੰਧੂ
ਹੈਦਰਾਬਾਦ, – ਭਾਰਤੀ ਸ਼ਟਲਰ ਪੀਵੀ ਸਿੰਧੂ ਦਾ ਮੰਨਣਾ ਹੈ ਕਿ ਭਾਰਤੀ ਬੈਡਮਿੰਟਨ ਖਿਡਾਰੀਆਂ ਨੂੰ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਘੱਟ ਸਮਾਂ ਮਿਲਿਆ ਹੈ। ਉਸ ਨੂੰ ਉਮੀਦ ਹੈ ਕਿ ਉਹ 2018 ਟੂਰਨਾਮੈਂਟ ਦੇ ਮੁਕਾਬਲੇ ਬਿਹਤਰ ਪ੍ਰਦਰਸ਼ਨ ਕਰੇਗੀ। ਭਾਰਤੀ ਮਹਿਲਾ ਟੀਮ ਨੇ ਚਾਰ ਸਾਲ ਪਹਿਲਾ ਇੰਚੀਓਨ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਏਸ਼ਿਆਈ ਖੇਡਾਂ ਇੰਡੋਨੇਸ਼ੀਆ ਵਿੱਚ 18 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤ ਨੇ ਇਸ ਏਸ਼ਿਆਈ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਮੁਕਾਬਲੇ ਵਿੱਚ ਹੁਣ ਤੱਕ ਕਦੇ ਕੋਈ ਤਗ਼ਮਾ ਨਹੀਂ ਜਿੱਤਿਆ। ਅੱਠ ਵਾਰ ਦੇ ਸਾਬਕਾ ਕੌਮੀ ਚੈਂਪੀਅਨ ਸੈਯਦ ਮੋਦੀ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ ਸਿਰਫ਼ ਇੱਕੋ-ਇੱਕ ਵਿਅਕਤੀਗਤ ਤਗ਼ਮਾ ਜੇਤੂ ਹੈ, ਜਿਸ ਨੇ 1982 ਵਿੱਚ ਨਵੀਂ ਦਿੱਲੀ ਖੇਡਾਂ ਦੌਰਾਨ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਸੀ। ਪੀਵੀ ਸਿੰਧੂ ਨੇ ਲਗਾਤਾਰ ਦੂਜੀ ਵਾਰ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ ਦੇ ਸਫ਼ਰ ਦੌਰਾਨ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਅਤੇ ਅਕਾਨੇ ਯਾਮਾਗੁਚੀ ਅਤੇ ਕੋਰੀਆ ਦੀ ਸੁੰਗ ਜੀ ਹਿਯੁਨ ਵਰਗੀਆਂ ਖਿਡਾਰਨਾਂ ਨੂੰ ਮਾਤ ਦਿੱਤੀ ਹੈ। ਸਿੰਧੂ ਦੀ ਸ਼ਾਨਦਾਰ ਫਾਰਮ ਨੂੰ ਵੇਖਦਿਆਂ ਮੁੱਖ ਕੋਚ ਪੁਲੇਲਾ ਗੋਪੀਚੰਦ ਨੂੰ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ।


