- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਅੱਜ ਤੋਂ
ਮਸਕਟ – ਏਸ਼ਿਆਈ ਖੇਡਾਂ ਵਿੱਚ ਖ਼ਰਾਬ ਪ੍ਰਦਰਸ਼ਨ ਤੋਂ ਉਭਰਦਿਆਂ ਭਾਰਤੀ ਪੁਰਸ਼ ਹਾਕੀ ਟੀਮ ਵੀਰਵਾਰ ਨੂੰ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿੱਚ ਮੇਜ਼ਬਾਨ ਓਮਾਨ ਖ਼ਿਲਾਫ਼ ਮਜ਼ਬੂਤ ਸ਼ੁਰੂਆਤ ਕਰਨਾ ਚਾਹੇਗੀ। ਭਾਰਤ ਨੇ 2011 ਅਤੇ 2016 ਵਿੱਚ ਇਹ ਟਰਾਫੀ ਜਿੱਤੀ ਸੀ। ਇਸ ਤਰ੍ਹਾਂ ਉਸ ਦਾ ਇਰਾਦਾ ਤੀਜੀ ਵਾਰ ਖ਼ਿਤਾਬ ਜਿੱਤਣ ਦਾ ਹੋਵੇਗਾ। ਹਾਲਾਂਕਿ ਭਾਰਤੀ ਟੀਮ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮੇ ਦੀ ਮਜ਼ਬੂਤ ਦਾਅਵੇਦਾਰ ਮੰਨੀ ਜਾ ਰਹੀ ਸੀ, ਪਰ ਸੈਮੀ ਫਾਈਨਲ ਵਿੱਚ ਮਲੇਸ਼ੀਆ ਤੋਂ ਹਾਰ ਕੇ ਉਸ ਨੂੰ ਕਾਂਸੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਵਿਸ਼ਵ ਦੀ ਪੰਜਵੇਂ ਦੀ ਟੀਮ ਟੂਰਨਾਮੈਂਟ ਵਿੱਚ ਸਭ ਤੋਂ ਉੱਚੀ ਰੈਂਕਿੰਗਜ ਵਾਲੇ ਏਸ਼ਿਆਈ ਦੇਸ਼ ਵਜੋਂ ਉਤਰ ਰਹੀ ਹੈ। ਇਸ ਲਈ ਉਸ ਨੂੰ ਸੁਲਤਾਨ ਕਾਬੂਜ਼ ਸਪੋਰਟਸ ਕੰਪਲੈਕਸ ਵਿੱਚ ਹੋਣ ਵਾਲੇ ਮੈਚ ਵਿੱਚ ਓਮਾਨ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਤੋਂ ਪਹਿਲਾਂ 2014 ਏਸ਼ਿਆਈ ਖੇਡਾਂ ਦੌਰਾਨ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਈਆਂ ਸਨ ਅਤੇ ਭਾਰਤ ਨੇ ਓਮਾਨ ਨੂੰ 7-0 ਗੋਲਾਂ ਨਾਲ ਹਰਾਇਆ ਸੀ। ਭਾਰਤੀ ਕੋਚ ਹਰਿੰਦਰ ਸਿੰਘ ਦਾ ਮੰਨਣਾ ਹੈ ਕਿ ਰਾਊਂਡ ਰੌਬਿਨ ਦੇ ਅਹਿਮ ਮੁਕਾਬਲਿਆਂ ਤੋਂ ਪਹਿਲਾਂ ਮੇਜ਼ਬਾਨ ਟੀਮ ਨਾਲ ਭਿੜਨਾ ਚੰਗੀ ਪ੍ਰੀਖਿਆ ਹੋਵੇਗੀ। ਹਰਿੰਦਰ ਨੇ ਕਿਹਾ, ‘‘ਅਸੀਂ ਮੇਜ਼ਬਾਨ ਓਮਾਨ ਖ਼ਿਲਾਫ਼ ਆਪਣੀ ਮੁਹਿੰਮ ਸ਼ੁਰੂ ਕਰਨ ਤੋਂ ਉਤਸ਼ਾਹਿਤ ਹਾਂ, ਜੋ ਘਰੇਲੂ ਦਰਸ਼ਕਾਂ ਸਾਹਮਣੇ ਖੇਡਣਗੇ। ਪੂਲ ਮੈਚ ਕਾਫ਼ੀ ਅਹਿਮ ਹੋਣਗੇ, ਜਿਸ ਵਿੱਚ ਅਸੀਂ ਮਲੇਸ਼ੀਆ, ਪਾਕਿਸਤਾਨ, ਜਾਪਾਨ ਅਤੇ ਦੱਖਣੀ ਕੋਰੀਆ ਨਾਲ ਭਿੜਨਾ ਹੈ, ਉਸ ਤੋਂ ਪਹਿਲਾਂ ਸ਼ੁਰੂਆਤੀ ਮੈਚ ਸਾਡੇ ਲਈ ਚੰਗੀ ਪ੍ਰੀਖਿਆ ਹੋਵੇਗਾ।’’


