- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਦੇ ਮਜ਼ਬੂਤ ਦਾਅਵੇਦਾਰ ਹਾਂ : ਸ਼੍ਰੀਜੇਸ਼
ਨਵੀਂ ਦਿੱਲੀ – ਭਾਰਤੀ ਹਾਕੀ ਟੀਮ ਦੇ ਕਪਤਾਨ ਪੀ. ਆਰ. ਸ਼੍ਰੀਜੇਸ਼ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਟੀਮ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਦੀ ਮਜ਼ਬੂਤ ਦਾਅਵੇਦਾਰ ਹੈ ਅਤੇ ਉਨ੍ਹਾਂ ਦਾ ਟੀਚਾ 2020 ਟੋਕੀਓ ਓਲੰਪਿਕ ਦੇ ਲਈ ਸਿੱਧੇ ਕੁਆਲੀਫਾਈ ਕਰਨਾ ਹੈ। ਸ਼੍ਰੀਜੇਸ਼ ਨੇ ਕਿਹਾ, ”ਸਾਡੇ ਲਈ ਸੋਨ ਤਮਗਾ ਜਿੱਤਣਾ ਅਤੇ ਟੋਕੀਓ ਓਲੰਪਿਕ ਦੇ ਲਈ ਕੁਆਲੀਫਾਈ ਕਰਨਾ ਟੀਚਾ ਹੈ। ਇਸ ਨਾਲ ਸਾਨੂੰ ਓਲੰਪਿਕ ਦੀਆਂ ਤਿਆਰੀਆਂ ਲਈ ਦੋ ਸਾਲ ਮਿਲ ਜਾਣਗੇ। ਟੀਮ ਦੀ ਮੌਜੂਦਾ ਫਾਰਮ ਨੂੰ ਦੇਖਦੇ ਹੋਏ ਅਸੀਂ ਜਕਾਰਤਾ ‘ਚ ਸੋਨ ਤਮਗਾ ਜਿੱਤ ਸਕਦੇ ਹਾਂ।” ਉਨ੍ਹਾਂ ਕਿਹਾ, ”ਅਸੀਂ ਚੈਂਪੀਅਨ ਟਰਾਫੀ ‘ਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਅਸੀਂ ਜਿੱਤ ਸਕਦੇ ਸੀ। ਟੀਮ ਆਤਮਵਿਸ਼ਵਾਸ ਨਾਲ ਭਰੀ ਹੋਈ ਹੈ। ਅਸੀਂ ਦੁਨੀਆ ਦੀ ਕਿਸੇ ਵੀ ਟੀਮ ਦੇ ਖਿਲਾਫ ਖੇਡਣ ਤੋਂ ਡਰਦੇ ਨਹੀਂ ਹਾਂ।”


