- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਆਡ ਹਾਕੀ ਮਹਿਲਾ : ਭਾਰਤ ਨੇ ਇੰਡੋਨੇਸ਼ੀਆ ਨੂੰ 8-0 ਨਾਲ ਹਰਾਇਆ
ਜਕਾਰਤਾ— ਗੁਰਜੀਤ ਕੌਰ ਦੀ ਹੈਟ੍ਰਿਕ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ 18ਵੇਂ ਏਸ਼ੀਆਡ ਖੇਡਾਂ ਦੇ ਹਾਕੀ ਮੁਕਾਬਲੇ ਦੀ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਮੇਜ਼ਬਾਨ ਇੰਡੋਨੇਸ਼ੀਆ ਨੂੰ ਪੂਲ ‘ਬੀ’ ‘ਚ 8-0 ਨਾਲ ਹਰਾ ਦਿੱਤਾ। ਭਾਰਤ ਨੇ 1982 ਦੇ ਦਿੱਲੀ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਤੇ 1998 ਦੇ ਬੈਂਕਾਕ ਏਸ਼ੀਆਈ ਖੇਡਾਂ ‘ਚ ਚਾਂਦੀ ਤਮਗਾ ਜਿੱਤਿਆ ਸੀ। ਸੋਨ ਤਮਗਾ ਤੇ ਟੋਕੀਓ ਓਲੰਪਿਕ ਦਾ ਟਿਕਟ ਹਾਸਲ ਕਰਨ ਦੇ ਇਰਾਦੇ ਨਾਲ ਉਤਰੀ ਭਾਰਤੀ ਟੀਮ ਨੇ ਹਾਫ ਸਮੇਂ ਤਕ 6-0 ਨਾਲ ਬੜ੍ਹਤ ਬਣਾ ਲਈ ਸੀ। ਭਾਰਤੀ ਟੀਮ ਨੇ ਦੂਜੇ ਹਾਫ ਸਮੇਂ ‘ਚ 2 ਗੋਲ ਕੀਤੇ ਤੇ ਆਸਾਨ ਜਿੱਤ ਹਾਸਲ ਕੀਤੀ। ਵਦੰਨਾ ਕਟਾਰੀਆ ਨੇ 13ਵੇਂ ਮਿੰਟ ‘ਚ ਸਕੋਰ 2-0 ਕਰ ਦਿੱਤਾ। ਗੁਰਜੀਤ ਕੌਰ ਨੇ ਪੇਨਲਟੀ ਕਾਰਨਰ ‘ਤੇ ਭਾਰਤ ਦਾ ਤੀਜਾ ਤੇ ਚੌਥਾ ਗੋਲ ਕੀਤਾ। ਲਾਲਰੇਮਸਿਆਮੀ ਨੇ 5ਵਾਂ ਤੇ ਵੰਦਨਾ ਨੇ ਭਾਰਤ ਦਾ 6ਵਾਂ ਗੋਲ ਕੀਤਾ। ਨਵਨੀਤ ਕੌਰ ਨੇ 7ਵਾਂ ਤੇ ਗੁਰਜੀਤ ਨੇ 8ਵਾਂ ਗੋਲ ਕੀਤਾ।


