- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਆ ਕੱਪ ਲਈ ਭਾਰਤੀ ਟੀਮ ਰਵਾਨਾ
ਨਵੀਂ ਦਿੱਲੀ – ਭਾਰਤ ਕ੍ਰਿਕਟ ਟੀਮ ਮਹਿੰਦਰ ਸਿੰਘ ਧੋਨੀ ਤੇ ਕਪਤਾਨ ਰੋਹਿਤ ਸ਼ਰਮਾ ਸਮੇਤ ਸਾਰੇ ਖਿਡਾਰੀ ਏਸ਼ੀਆ ਕੱਪ ‘ਚ ਹਿੱਸਾ ਲੈਣ ਲਈ ਵੀਰਵਾਰ ਨੂੰ ਦੁਬਈ ਰਵਾਨਾ ਹੋ ਗਏ। ਇਸ ਟੂਰਨਾਮੈਂਟ ‘ਚ 6 ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਪਹਿਲਾ ਮੈਚ ਸ਼ਨੀਵਾਰ ਤੋ ਸ਼ੁਰੂ ਹੋਵੇਗਾ। ਆਲ ਰਾਊਂਡਰ ਕੇਦਾਰ ਜਾਧਵ ਨੇ ਆਪਣੇ ਟਵੀਟਰ ਹੈਂਡਲ ‘ਤੇ ਰੋਹਿਤ, ਧੋਨੀ, ਯੁਜਵੇਂਦਰ ਚਾਹਲ ਤੇ ਕੁਲਦੀਪ ਯਾਦਵ ਨਾਲ ਫੋਟੋ ਸ਼ੇਅਰ ਕੀਤੀ। ਜਾਧਵ ਦੇ ਸੱਟ ਤੋਂ ਬਾਅਦ ਰਾਸ਼ਟਰੀ ਟੀਮ ‘ਚ ਵਾਪਸੀ ਕਰ ਰਹੇ ਹਨ। ਇਹ ਸੱਟ ਉਨ੍ਹਾਂ ਦੇ ਇਸ ਸਾਲ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਦੇ ਦੌਰਾਨ ਲੱਗੀ ਸੀ। ਬੀ. ਸੀ. ਸੀ. ਆਈ. ਅਧਿਕਾਰੀ ਨੇ ਕਿਹਾ ਕੁਝ ਖਿਡਾਰੀ ਵੀਰਵਾਰ ਨੂੰ ਏਸ਼ੀਆ ਕੱਪ ਲਈ ਰਵਾਨਾ ਹੋਏ ਜਦਕਿ ਹੋਰ ਵੀ ਖਿਡਾਰੀ ਪਹੁੰਚ ਜਾਣਗੇ। ਚਾਹਲ ਤੇ ਕੁਲਦੀਪ ਨੇ ਧੋਨੀ ਦੇ ਨਾਲ ਫੋਟੋ ਸ਼ੇਅਰ ਕੀਤੀ ਹੈ। ਭਾਰਤੀ ਟੀਮ ਆਪਣੇ ਮੁਕਾਬਲੇ ਦੀ ਸ਼ੁਰੂਆਤ 18 ਸਤੰਬਰ ਨੂੰ ਹਾਂਗ ਕਾਂਗ ਖਿਲਾਫ ਖੇਡੇਗਾ, ਇਸ ਤੋਂ ਬਾਅਦ 19 ਸਤੰਬਰ ਨੂੰ ਪਾਕਿਸਤਾਨ ਨਾਲ ਹੋਵੇਗਾ।


