- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏ ਕੇ ਸ਼ਰਮਾ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ
ਚੰਡੀਗੜ – ਸਾਬਕਾ ਆਈ.ਆਰ.ਐੱਸ. ਅਧਿਕਾਰੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਏ.ਕੇ. ਸ਼ਰਮਾ ਨੂੰ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੀ ਆਮ ਚੋਣ ਮੀਟਿੰਗ ਦੌਰਾਨ ਅਗਲੇ ਚਾਰ ਸਾਲਾਂ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ।ਇਸ ਚੋਣ ਵਿਚ ਸ਼ਰਮਾ ਨੇ 10 ਵੋਟਾਂ ਨਾਲ ਸਤਵੀਰ ਸਿੰਘ ਅਟਵਾਲ ਐਸ.ਪੀ ਨੂੰ ਹਰਾਇਆ। ਇਸ ਚੋਣ ਦੌਰਾਨ ਦੋ ਮੌਜੂਦਾ ਵਿਧਾਇਕਾਂ ਸਮੇਤ ਕੁੱਲ 48 ਮੈਂਬਰਾਂ ਨੇ ਮਤਦਾਨ ਵਿਚ ਭਾਗ ਲਿਆ। ਫਤਿਹਜੰਗ ਬਾਜਵਾ ਵਿਧਾਇਕ ਅਤੇ ਪ੍ਰਧਾਨ ਅਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਨੇ ਏ.ਕੇ. ਸ਼ਰਮਾ ਦੀ ਉਮੀਦਵਾਰੀ ਦਾ ਮਤਾ ਪੇਸ਼ ਕੀਤਾ। ਰਵਿੰਦਰ ਚੌਧਰੀ ਨੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੀ ਤਰਫੋਂ ਨਿਗਰਾਨ ਵਜੋਂ ਹਿੱਸਾ ਲਿਆ। ਇਸ ਚੋਣ ਵਿੱਚ ਕੇ.ਪੀ.ਐਸ. ਬਰਾੜ ਆਈ. ਆਰ. ਐਸ ਨੂੰ ਐਸੋਸੀਏਸ਼ਨ ਦਾ ਸਕੱਤਰ ਚੁਣ ਲਿਆ ਗਿਆ। ਨਵੇਂ ਚੁਣੇ ਪ੍ਰਧਾਨ ਨੇ ਸਮੂਹ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਰਾਜ ਵਿੱਚ ਅਥਲੈਟਿਕਸ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।


