- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏ.ਜੀ, ਡੀ.ਸੀ ਅਤੇ ਸੀ.ਪੀ ਵੱਲੋਂ ਡਾਕਟਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਕੀਤੀ ਅਪੀਲ
ਜਲੰਧਰ – ਐਡਵੋਕੇਟ ਜਨਰਲ ਪੰਜਾਬ ਸ਼੍ਰੀ ਅਤੁੱਲ ਨੰਦਾ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਡਾਕਟਰੀ ਭਾਈਚਾਰੇ ਨੂੰ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਅੱਜ ਇਥੇ ਮੈਡੀਕੋ ਕੰਸਲਟੈਂਟ ਐਸੋਸੀਏਸ਼ਨ ਵਲੋਂ ਆਯੋਜਿਤ ਮੈਡੀਸਨ ਅਪਡੇਟ 2019 ਦਾ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਨਰਲ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਡਾਕਟਰਾਂ ਵਲੋਂ ਸਮੇਂ ਤੇ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਡਾਕਟਰ ਆਪਣੀ ਜਿੰਮੇਵਾਰੀਆਂ ਨੂੰ ਪ੍ਰਤੀਬੱਧਤਾ ਅਤੇ ਦ੍ਰਿੜਨਿਸ਼ਚੇ ਨਾਲ ਨਿਭਾ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਜਰੂਰਤਮੰਦ ਅਤੇ ਕੰਮਜੋਰ ਵਰਗਾਂ ਦੀ ਸਹੀ ਢੰਗ ਨਾਲ ਸੇਵਾ ਕਰਕੇ ਇਸ ਨੂੰ ਹੋਰ ਵੱਧਿਆ ਬਣਾਉਣਾ ਚਾਹੀਦਾ ਹੈ।ਐਡਵੋਕਟ ਜਨਰਲ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਿੱਚ ਡਾਕਟਰਾਂ ਦੀ ਵਚਨਬੱਧਤਾ ਬੇਲੋੜੀ ਅਤੇ ਨਿਵੇਕਲੀ ਸੀ ਜਿਸ ਕਾਰਨ ਡਾਕਟਰਾਂ ਨੂੰ ਸਮਾਜ ਦੇ ਹਰ ਵਰਗ ਵਲੋਂ ਬਹੁਤ ਸਤਿਕਾਰ ਦਿੱਤਾ ਗਿਆ।


