- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਂਡਰਸਨ ਨੂੰ ਗੇਂਦਬਾਜ਼ੀ ਕਰਦੇ ਦੇਖ ਬਹੁਤ ਕੁਝ ਸਿੱਖਿਆ : ਸ਼ਮੀ
ਨਵੀਂ ਦਿੱਲੀ – ਚੌਥੇ ਟੈਸਟ ਤੋਂ ਪਹਿਲਾਂ ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਮੰਗਲਵਾਰ ਸ਼ਾਮ ਨੂੰ ਐਂਡਰਸਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਜੋ ਟੈਸਟ ਦੇ ਕ੍ਰਿਕਟ ਦੇ ਇਤਿਹਾਸ ‘ਚ ਸਭ ਤੋਂ ਵਿਕਟਾਂ ਹਾਸਲ ਕਰਨ ਵਾਲੇ ਗੇਂਦਬਾਜ਼ ਦੇ ਰੂਪ ‘ਚ ਗਲੇਨ ਮੈਕਗ੍ਰਾ (563) ਦਾ ਰਿਕਾਰਡ ਤੋੜਨ ਤੋਂ ਸਿਰਫ 7 ਵਿਕਟਾਂ ਦੂਰ ਹਨ। ਐਂਡਰਸਨ ਦੇ ਨਾਂ ‘ਤੇ 557 ਵਿਕਟਾਂ ਦਰਜ ਹਨ। ਸ਼ਮੀ ਨੇ ਮੰਗਲਵਾਰ ਨੂੰ ਕਿਹਾ ਕਿ ਜਿੱਥੇ ਤਕ ਸਿੱਖਣ ਦੀ ਪ੍ਰਕਿਆਂ ਦਾ ਸਵਾਲ ਹੈ, ਜਦੋਂ ਤੁਸੀਂ ਇਕ ਸੀਨੀਅਰ ਖਿਡਾਰੀ (ਐਂਡਰਸਨ) ਨੂੰ ਆਪਣੇ ਸਾਹਮਣੇ ਇਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੇ ਦੇਖਦੇ ਹਾਂ ਤਾਂ ਅਸੀਂ ਦੇਖ ਕੇ ਜ਼ਿਆਦਾ ਤੋਂ ਜ਼ਿਆਦਾ ਸਿੱਖਣ ਦੀ ਕੋਸ਼ਿਸ਼ ਕਰਦੇ ਹਾਂ। ਮੈਂ ਹਮੇਸ਼ਾ ਦੇਖਦਾ ਕਿ ਗਤੀ ਨਾ ਹੋਣ ਦੇ ਬਾਵਜੂਦ ਉਹ ਵਿਕਟ ਹਾਸਲ ਕਰ ਰਿਹਾ ਹੈ। ਤੁਹਾਨੂੰ ਇਹ ਚੀਜ਼ਾ ਸਿੱਖਣ ਨੂੰ ਮਿਲਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖਿਡਾਰੀ ਭਾਵੇਂ ਕਿਸੇ ਵੀ ਤਰ੍ਹਾਂ ਆਵੇ, ਸਭ ਤੋਂ ਪਹਿਲਾਂ ਤੁਹਾਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਹ ਘਰੇਲੂ ਹਾਲਾਤ ਦਾ ਫਾਇਦਾ ਕਿਸ ਤਰ੍ਹਾਂ ਚੁੱਕਦਾ ਹੈ।


