- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਕਟ ’ਤੇ ਰਾਇਸ਼ੁਮਾਰੀ ਵਾਲੇ ਬਿਆਨ ਲਈ ਮਮਤਾ ਮੁਆਫ਼ੀ ਮੰਗੇ ਜਾਵੜੇਕਰ
ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੋਧੇ ਨਾਗਰਿਕਤਾ ਐਕਟ ’ਤੇ ਰਾਏਸ਼ੁਮਾਰੀ ਕਰਾਉਣ ਦੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸੁਝਾਅ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਬਿਆਨ ਲਈ ਮੁਲਕ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘੁਸਪੈਠ ਨੂੰ ਰੋਕਣ ਦੀ ਹਮਾਇਤ ਕਰਦਿਆਂ ਪੂਰਾ ਮੁਲਕ ਐਕਟ ਦੇ ਪੱਖ ’ਚ ਹੈ ਪਰ ਕੁਝ ਲੋਕ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਕਿਸਤਾਨ ਦੀ ਭਾਸ਼ਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੰਸਦ ਮੈਂਬਰਾਂ ਨੂੰ ਚੁਣਿਆ ਅਤੇ ਸੰਸਦ ਨੇ ਨਾਗਰਿਕਤਾ ਸੋਧ ਐਕਟ ਪਾਸ ਕੀਤਾ ਹੈ। ‘ਕਾਨੂੰਨ ’ਤੇ ਸੰਯੁਕਤ ਰਾਸ਼ਟਰ ਦੀ ਕਿਸੇ ਸੰਸਥਾ ਨੂੰ ਰਾਏਸ਼ੁਮਾਰੀ ਦਾ ਅਖ਼ਿਤਆਰ ਕਿਵੇਂ ਹੋ ਸਕਦਾ ਹੈ।


