- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਕਸਾਈਜ਼ ਸੈਲ ਦੀ ਪੁਲਿਸ ਪਾਰਟੀ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਪਿਉ ਪੁੱਤ ਕਾਬੂ
ਬਰਨਾਲਾ – ਬਰਨਾਲਾ ਦੇ ਐਕਸਾਈਜ਼ ਸੈਲ ਦੀ ਪੁਲਿਸ ਪਾਰਟੀ ਨੇ 60 ਬੋਤਲਾਂ ਬਰਾਮਦ ਕਰਕੇ ਪਿਉ ਪੁੱਤ ‘ਤੇ ਪਰਚਾ ਦਰਜ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪ੍ਰਗਟ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਅਤੇ ਐਕਸਾਈਜ ਸੈਲ ਜਿਲ੍ਹਾ ਬਰਨਾਲਾ ਨੇ ਦੱਸਿਆ ਕਿ ਸ੍ਰੀ ਹਰਜੀਤ ਸਿੰਘ ਸਾਹਿਬ ਬਰਨਾਲਾ ਦੀ ਯੋਗ ਅਗਵਾਈ ਹੇਠ ਸੁਖਦੇਵ ਸਿੰਘ ਵਿਰਕ ਅਤੇ ਰੁਪਿੰਦਰ ਭਾਰਦਵਾਜ ਨਾਰਕੋਟਿਕ ਸੈਲ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ। ਜਦੋਂ ਥਾਣੇਦਾਰ ਪਰਮਜੀਤ ਸਿੰਘ ਐਂਟੀ ਨਾਰਕੋਟਿਕ ਸੈਲ ਬਰਨਾਲਾ ਨੇ ਸਮੇਤ ਪੁਲਿਸ ਪਾਰਟੀ ਦੇ ਮੁਖਬਰੀ ਦੇ ਅਧਾਰ ‘ਤੇ ਸੁਰਿੰਦਰ ਸਿੰਘ ਪੁੱਤਰ ਨੰਦ ਸਿੰਘ ਤੇ ਇਸਦੇ ਲੜਕੇ ਸਤਨਾਮ ਸਿੰਘ ਉਰਫ ਸੱਤੀ ਦੇ ਰਿਹਾਇਸੀ ਮਕਾਨ ਕੋਠੇ ਰਾਮਸਰ, ਬਾਜਾਖਾਨਾ ਰੋਡ ਬਰਨਾਲਾ ਵਿੱਚ ਰੇਡ ਕਰਕੇ 60 ਬੋਤਲਾ ਸਰਾਬ ਠੇਕਾ ਦੇਸੀ ਬਰਾਮਦ ਕੀਤੀ। ਪੁਲਿਸ ਨੇ ਸੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਕਰ ਲਿਆ, ਜਦੋਂਕਿ ਸਤਨਾਮ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਦੋਵਾਂ ਖਿਲਾਫ਼ ਐਕਸਾਈਜ ਐਕਟ ਅਧੀਨ ਪਰਚਾ ਦਰਜ਼ ਕੀਤਾ ਗਿਆ ਹੈ।


