- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਕਸਾਈਜ਼ ਸੈੱਲ ਦੀ ਪੁਲਿਸ ਵੱਲੋਂ 348 ਬੋਤਲਾਂ ਸ਼ਰਾਬ ਅਤੇ 40 ਲੀਟਰ ਲਾਹਨ ਸਮੇਤ 3 ਕਾਬੂ
ਬਰਨਾਲਾ -ਐਕਸਾਈਜ਼ ਸੈਲ ਬਰਨਾਲਾ ਦੀ ਪੁਲਿਸ ਪਾਰਟੀ ਵਲੋਂ 348 ਬੋਤਲਾਂ ਸ਼ਰਾਬ ਅਤੇ 40 ਲੀਟਰ ਲਾਹਨ ਸਮੇਤ 3 ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈਲ ਦੇ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਹਰਜੀਤ ਸਿੰਘ ਦੀ ਅਗਵਾਈ ਅਤੇ ਐਸਪੀ.ਡੀ ਸੁਖਦੇਵ ਸਿੰਘ ਵਿਰਕ ਤੇ ਐਸਪੀ ਨਾਰਕੋਟਿਕ ਸੈਲ ਰੁਪਿੰਦਰ ਭਾਰਦਵਾਜ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਰੋਜ਼ਾਨਾ ਸਫ਼ਲਤਾ ਮਿਲ ਰਹੀ ਹੈ। ਜਿਸ ਤਹਿਤ ਅੱਜ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ ‘ਤੇ ਸੰਦੀਪ ਰਾਮ ਪੁੱਤਰ ਰਮੇਸ਼ ਕੁਮਾਰ ਵਾਸੀ ਤਪਾ ਅਤੇ ਗੁਰਦਿੱਤ ਸਿੰਘ ਗੀਤਾ ਪੁੱਤਰ ਸੇਵਕ ਸਿੰਘ ਵਾਸੀ ਤਪਾ ਦੇ ਘੁੰਨਸ ਰੋਡ ਤਪਾ ਵਿਖੇ ਕਿਰਾਏ ਦੇ ਮਕਾਨ ‘ਤੇ ਛਾਪੇਮਾਰੀ ਕਰਕੇ ਕਾਰ ਵਿੱਚੋਂ ਹਰਿਆਣਾ ਮਾਰਕਾ 348 ਬੋਤਲਾਂ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਖਿਲਾਫ਼ ਥਾਣਾ ਤਪਾ ਵਿਖੇ ਪਰਚਾ ਦਰਜ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਥਾਣੇਦਾਰ ਚਮਕੌਰ ਸਿੰਘ ਦੀ ਪੁਲਿਸ ਪਾਰਟੀ ਨੇ ਮੱਖਣ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੰਧੇਰ ਨੂੰ 40 ਲੀਟਰ ਲਾਹਨ ਸਮੇਤ ਕਾਬੂ ਕਰਕੇ ਧਨੌਲਾ ਥਾਣੇ ਵਿਖੇ ਪਰਚਾ ਦਰਜ਼ ਕੀਤਾ ਹੈ। ਇਸ ਸਮੇਂ ਹੌਲਦਾਰ ਹਰਪ੍ਰੀਤ ਸਿੰਘ, ਸਤਨਾਮ ਸਿੰਘ, ਗੁਰਮੇਜ ਸਿੰਘ, ਜਗਜੀਵਨ ਸਿੰਘ, ਮੁਨਸ਼ੀ ਗੁਰਬਖਸੀਸ ਸਿੰਘ ਅਤੇ ਸੁਖਰਾਜ ਸਿੰਘ ਵੀ ਹਾਜ਼ਰ ਸਨ।


