- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਚ-1 ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਇਡਨ
ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਐਚ-1ਬੀ ਸਮੇਤ ਹੋਰ ਉੱਚ ਕੌਸ਼ਲ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਮੁਲਕਾਂ ਲਈ ਰੁਜ਼ਗਾਰ ਅਧਾਰਤ ਵੀਜ਼ਾ ਦਾ ਕੋਟਾ ਖ਼ਤਮ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਕਦਮਾਂ ਨਾਲ ਹਜ਼ਾਰਾਂ ਭਾਰਤੀਆਂ ਨੂੰ ਲਾਭ ਹੋਵੇਗਾ। ਡੋਨਲਡ ਟਰੰਪ ਪ੍ਰਸ਼ਾਸਨ ਦੀਆਂ ਵੀਜ਼ਾ ਨੀਤੀਆਂ ਨਾਲ ਭਾਰਤੀ ਪੇਸ਼ੇਵਰ ਬਹੁਤ ਪ੍ਰਭਾਵਿਤ ਹੋਏ ਸਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਾਇਡਨ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਲਈ ਕੰਮ ਵੀਜ਼ਾ ਪਰਮਿਟ ਰੱਦ ਕਰਨ ਦੇ ਟਰੰਪ ਪ੍ਰਸ਼ਾਸਨ ਦਾ ਫੈਸਲਾ ਵੀ ਪਲਟ ਸਕਦੇ ਹਨ। ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀ ਪਰਿਵਾਰ ਪ੍ਰਭਾਵਿਤ ਹੋਏ ਸਨ।


