- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਟੀ ਨਾਰਕੋਟਿਕ ਜਗਰਾਉਂ ਵੱਲੋਂ 7250 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ
ਜਗਰਾਉਂ – ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਿਵੇਕ ਸ਼ੀਲ ਸੋਨੀ ਆਈ.ਪੀ.ਐਸ ਵੱਲੋਂ ਨਸ਼ਾ ਮੁਕਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਆਰੰਭ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਐਸ. ਪੀ. (ਡੀ) ਰਾਜਬੀਰ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਦੇ ਤੇ ਡੀ. ਐਸ. ਪੀ. (ਡੀ) ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਇਕਬਾਲ ਹੁਸੈਨ ਇੰਚਾਰਜ ਐਟੀ ਨਾਰਕੋਟਿਕ ਜਗਰਾਉਂ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਪਿੰਡ ਭੂੰਦੜੀ ਚੌਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਲੁਧਿਆਣਾ ਸਾਈਡ ਤੋਂ ਆ ਰਹੇ ਇਕ ਟਰੱਕ ਨੰਬਰ ਪੀ.ਬੀ-12-ਐਮ-8859 ਨੂੰ ਰੋਕ ਕੇ ਤਲਾਸ਼ੀ ਲਈ ਤਾਂ, ਉਸ ‘ਚੋਂ 1650 ਪੇਟੀਆਂ ਸ਼ਰਾਬ ਮਾਰਕਾ ਰੋਇਲ ਪਟਿਆਲਵੀ ਵਿਸਕੀ ਬਰਾਮਦ ਹੋਈ। ਪੁਲਿਸ ਵੱਲੋਂ ਇਸ ਮਾਮਲੇ ‘ਚ ਜਸਪਾਲ ਸਿੰਘ ਉਰਫ ਜੱਸੀ ਪੁੱਤਰ ਸ਼ਰਨਜੀਤ ਸਿੰਘ ਵਾਸੀ ਲੁਧਿਆਣਾ ਅਤੇ ਦੂਸਰੇ ਵਿਅਕਤੀ ਰਵਿੰਦਰ ਸਿੰਘ ਗਰਚਾ ਵਾਸੀ ਰੋਪੜ ਖਿਲਾਫ਼ ਮੁਕੱਦਮਾ ਨੰਬਰ 28 ਅ/ਧ 61/1/14 78 (2) ਆਬਕਾਰੀ ਐਕਟ ਅਤੇ 420,120-ਬੀ ਭ/ਦ ਥਾਣਾ ਸਿੱਧਵਾਂ ਬੇਟ ਦਰਜ ਰਜਿਸਟਰ ਕੀਤਾ ਗਿਆ। ਇੰਸਪੈਕਟਰ ਇਕਬਾਲ ਹੁਸੈਨ ਇੰਚਾਰਜ ਐਟੀਨਾਰਕੋਟਿਕ ਸੈੱਲ ਨੇ ਦੱਸਿਆ ਕਿ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਸਮੇਤ ਪੁਲਿਸ ਪਾਰਟੀ ਦੇ ਕਸਬਾ ਹੰਬੜਾ ਵਿਖੇ ਸ਼ਰਾਬ ਬਣਾਉਣ ਵਾਲੀ ਫੈਕਟਰੀ ਬੈਕਸ ਇੰਡਸਟਰੀ ਲਿਮਿਟਡ ਹੰਬੜਾ ਰੇਡ ਕਰਕੇ ਫੈਕਟਰੀ ‘ਚੋਂ ਕਰੀਬ 4000 ਪੇਟੀਆਂ ਸ਼ਰਾਬ ਵੱਖ-ਵੱਖ ਮਾਰਕਾ ਦੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋ 1600 ਪੇਟੀਆਂ ਸਬੰਧੀ ਫੈਕਟਰੀ ਦੇ ਸਟਾਕ ਵਿੱਚ ਕੋਈ ਵੀ ਇੰਦਰਾਜ ਨਹੀਂ ਸੀ, ਜੋ ਟੈਕਸ ਦੀ ਚੋਰੀ ਕਰਕੇ ਸਰਕਾਰ ਨੂੰ ਚੂਨਾ ਲਗਾਇਆ ਜਾ ਰਿਹਾ ਸੀ। ਫੈਕਟਰੀ ਵਿੱਚੋ ਬਰਾਮਦ ਕੀਤੀ ਸ਼ਰਾਬ ਸਬੰਧੀ ਐਕਸਾਈਜ ਵਿਭਾਗ ਵੱਲੋ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ, ਜਿਨ੍ਹਾਂ ਪਾਸੋ ਹੋਰ ਵੀ ਰਿਕਵਰੀ ਹੋਣ ਦੀ ਸੰਭਾਵਨਾ ਹੈ।


