- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ
ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਨਹੀਂ ਲੋੜ
ਨਵੀਂ ਦਿੱਲੀ – ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਆਖਿਆ ਹੈ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਪੂਰੇ ਦੇਸ਼ ਵਿੱਚ ਲਾਗੂ ਹੋ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਸੀ. ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਵਾਲੀ ਸਰਗਰਮੀ ਹੈ ਅਤੇ ਇਸ ਦੌਰਾਨ ਕਿਸੇ ਵੀ ਧਰਮ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ। ਕਾਂਗਰਸ ਆਗੂ ਸਈਅਦ ਨਾਸਿਰ ਹੁਸੈਨ ਵੱਲੋਂ ਇਹ ਪੁੱਛੇ ਜਾਣ ‘ਤੇ ਕਿ ਕੀ ਐਨ.ਆਰ.ਸੀ. 6 ਗੈਰ ਮੁਸਲਿਮ ਧਰਮਾਂ ਦੇ ਪ੍ਰਵਾਸੀਆਂ ਨੂੰ ਹੀ ਨਾਗਰਿਕਤਾ ਦੇਵੇਗਾ। ਇਸ ਦੇ ਜਵਾਬ ਵਿੱਚ ਸ਼੍ਰੀ ਸ਼ਾਹ ਨੇ ਕਿਹਾ ਕਿ ਸਿਟੀਜ਼ਨ ਸੋਧ ਬਿੱਲ 2016 ਅਤੇ ਐਨ.ਆਰ.ਸੀ. ਦੋ ਵੱਖ-ਵੱਖ ਮੁੱਦੇ ਹਨ। ਦੋਵਾਂ ਨੂੰ ਇੱਕ ਨਜ਼ਰ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਨਾਮ ਐਨ.ਆਰ.ਸੀ. ‘ਚ ਸ਼ਾਮਿਲ ਨਹੀਂ ਹੋਣਗੇ ਉਹ ਤਹਿਸੀਲ ਪੱਧਰ ‘ਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਤੱਕ ਪਹੁੰਚ ਕਰ ਸਕਦੇ ਹਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਜੰਮੂ ਕਸ਼ਮੀਰ ਦੀ ਸਥਿਤੀ ਬਾਰੇ ਗੱਲ ਕਰਦਿਆਂ ਦਾਅਵਾ ਕੀਤਾ ਕਿ 5 ਅਗਸਤ ਤੋਂ ਲੈ ਕੇ ਹੁਣ ਤੱਕ ਜੰਮੂ-ਕਸ਼ਮੀਰ ਵਿੱਚ ਹਿੰਸਾ ਦੀ ਕੋਈ ਵੱਡੀ ਵਾਰਦਾਤ ਨਹੀਂ ਹੋਈ।


