- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਨ.ਐਫ.ਐਸ. ਐਕਟ ਦੀਆਂ ਤਜਵੀਜ਼ਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ ਫੂਡ ਕਮਿਸ਼ਨ
ਜਲਦੀ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ
ਚੰਡੀਗੜ੍ਹ – ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਕਿਹਾ ਹੈ ਕਿ ਲੋਕਾਂ ਨੂੰ ਕੌਮੀ ਫੂਡ ਸਕਿਉਰਿਟੀ ਐਕਟ (ਐਨ.ਐਫ.ਐਸ.) 2013 ਦੀਆਂ ਤਜਵੀਜ਼ਾਂ ਬਾਰੇ ਜਾਗਰੂਕ ਕਰਨ ਲਈ ਕਮਿਸ਼ਨ ਜਲਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੰਤਵ ਬੱਚਿਆਂ ਤੇ ਔਰਤਾਂ, ਖ਼ਾਸ ਤੌਰ ‘ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਨਾ ਹੈ। ਇਸ ਐਕਟ ਦੀਆਂ ਤਜਵੀਜ਼ਾਂ ਵਿੱਚ ਜ਼ਿਲ੍ਹਾ ਤੇ ਰਾਜ ਪੱਧਰ ਉਤੇ ਸ਼ਿਕਾਇਤ ਨਿਬੇੜਾ ਢਾਂਚਾ ਸਥਾਪਤ ਕਰਨ ਦੀ ਵੀ ਤਜਵੀਜ਼ ਹੈ।ਸ੍ਰੀ ਰੈਡੀ ਨੇ ਕਿਹਾ ਕਿ ਲੋਕਾਂ ਨੂੰ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਦੇ ਮੰਤਵ ਨਾਲ ਸਰਕਾਰ ਨੇ 10 ਸਤੰਬਰ 2013 ਨੂੰ ਐਨ.ਐਫ.ਐਸ.ਐਕਟ ਨੋਟੀਫਾਈ ਕੀਤਾ ਸੀ। ਇਸ ਐਕਟ ਤਹਿਤ ਜਨਤਕ ਵੰਡ ਪ੍ਰਣਾਲੀ ਰਾਹੀਂ ਘੱਟੋ ਘੱਟ 75 ਫੀਸਦੀ ਪੇਂਡੂ ਵਸੋਂ ਅਤੇ 50 ਫੀਸਦੀ ਸ਼ਹਿਰੀ ਵਸੋਂ ਨੂੰ ਸਬਸਿਡੀ ਉਤੇ ਅਨਾਜ ਮੁਹੱਈਆ ਕੀਤਾ ਜਾਵੇਗਾ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਹਰ ਮਹੀਨੇ ਪੰਜ ਕਿਲੋ ਅਨਾਜ ਲੈਣ ਯੋਗ ਹੈ। ਇਸ ਤਹਿਤ ਸਬਸਿਡੀ ਉਤੇ ਚੌਲ, ਕਣਕ ਅਤੇ ਮੋਟੇ ਅਨਾਜ ਕ੍ਰਮਵਾਰ 3, 2 ਤੇ ਇਕ ਰੁਪਏ ਦੇ ਹਿਸਾਬ ਨਾਲ ਦਿੱਤੇ ਜਾਂਦੇ ਹਨ। ਸ੍ਰੀ ਰੈਡੀ ਨੇ ਇਸ ਸਬੰਧੀ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਓ.ਐਸ.ਡੀ. ਬ੍ਰਿਗੇਡੀਅਰ ਹਰਸ਼ਵੀਰ ਸਿੰਘ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਐਨ.ਐਫ.ਐਸ. ਦੀਆਂ ਤਜਵੀਜ਼ਾਂ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਦਾ ਵਿਭਾਗ ਮੋਹਰੀ ਤੇ ਭਾਸ਼ਾਈ ਅਖ਼ਬਾਰਾਂ ਵਿੱਚ ਮੁਹਿੰਮ ਸ਼ੁਰੂ ਕਰੇਗਾ। ਇਹ ਵੀ ਫੈਸਲਾ ਹੋਇਆ ਕਿ ਪਹਿਲੇ ਪੜਾਅ ਵਿੱਚ ਪ੍ਰਿੰਟ ਮੀਡੀਆ ਵਿੱਚ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਉਸ ਤੋਂ ਬਾਅਦ ਹੋਰ ਸਾਧਨਾਂ ਰਾਹੀਂ ਵੀ ਲੋਕਾਂ ਨੂੰ ਇਨ੍ਹਾਂ ਤਜਵੀਜ਼ਾਂ ਬਾਰੇ ਜਾਗਰੂਕ ਕੀਤਾ ਜਾਵੇਗਾ।


