- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ. ਆਈ. ਟੀ. ਕਰੇਗੀ ਸੀ ਬੀ ਆਈ ਮਾਮਲੇ ਦੀ ਜਾਂਚ : ਜੇਤਲੀ
ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. ਵਿੱਚ ਚਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ| ਸੀ. ਬੀ. ਆਈ. ਵਿਵਾਦ ਤੇ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕਾਨੂੰਨੀ ਮੰਤਰੀ ਰਵੀਸ਼ੰਕਰ ਪ੍ਰਸਾਦ ਪ੍ਰੈਸ ਕਾਨਫਰੰਸ ਕੀਤੀ| ਅਰੁਣ ਜੇਤਲੀ ਨੇ ਕਿਹਾ ਕਿ ਸੀ. ਬੀ. ਆਈ. ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਦੀ ਸਾਖ ਬਣੀ ਰਹੇ ਤਾਂ ਬਿਹਤਰ ਹੈ| ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਵਿੱਚ ਇਕ ਤਣਾਅਪੂਰਨ ਵਾਲੀ ਸਥਿਤੀ ਪੈਦਾ ਹੋ ਗਈ ਹੈ| ਦੋ ਸੀਨੀਅਰ ਡਾਇਰੈਕਟਰਾਂ ਤੇ ਸਵਾਲ ਉਠੇ ਹਨ| ਸੀ. ਬੀ. ਆਈ. ਵੀ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ ਹੈ ਅਤੇ ਨਾ ਹੀ ਸਰਕਾਰ ਇਸ ਦੀ ਜਾਂਚ ਕਰੇਗੀ| ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ਵਿਚ ਐਸ. ਆਈ. ਟੀ. ਤੋਂ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ| ਜੇਤਲੀ ਨੇ ਕਿਹਾ ਕਿ ਅਸੀਂ ਸੀ. ਬੀ.ਆਈ. ਦੇ ਅਧਿਕਾਰੀਆਂ ਵਿੱਚੋਂ ਕਿਸੇ ਨੂੰ ਵੀ ਦੋਸ਼ੀ ਨਹੀਂ ਮੰਨ ਰਹੇ ਹਾਂ| ਕਾਨੂੰਨ ਮੁਤਾਬਕ ਜਦੋਂ ਤਕ ਜਾਂਚ ਪੂਰੀ ਨਹੀਂ ਹੋ ਜਾਂਦੀ, ਇਸ ਲਈ ਅਧਿਕਾਰੀਆਂ ਨੂੰ ਛੁੱਟੀ ਤੇ ਭੇਜ ਗਿਆ ਹੈ| ਜੇਕਰ ਜਾਂਚ ਵਿੱਚ ਉਹ ਬੇਕਸੂਰ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਦੀ ਵਾਪਸੀ ਹੋ ਜਾਵੇਗੀ| ਜਿਕਰਯੋਗ ਹੈ ਕਿ ਰਿਸ਼ਵਤ ਕਾਂਡ ਮੁੱਦੇ ਨੂੰ ਲੈ ਕੇ ਸੀ. ਬੀ. ਆਈ. ਦੇ ਸੀਨੀਅਰ ਅਧਿਕਾਰੀਆਂ ਵਿੱਚ ਜੰਗ ਚੱਲ ਰਹੀ ਹੈ, ਜਿਸ ਕਾਰਨ ਏਜੰਸੀ ਦੀ ਕਿਰਕਿਰੀ ਹੋ ਰਹੀ ਹੈ| ਇਸ ਵਿਵਾਦ ਦਰਮਿਆਨ ਕੇਂਦਰ ਨੇ ਸਖਤ ਕਾਰਵਾਈ ਕਰਦੇ ਹੋਏ ਸੀ. ਬੀ. ਆਈ. ਚੀਫ ਆਲੋਕ ਵਰਮਾ ਅਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ ਤੇ ਭੇਜ ਦਿੱਤਾ ਹੈ| ਇਸ ਹਾਲਾਤ ਵਿਚ ਜੁਆਇੰਟ ਡਾਇਰੈਕਟਰ ਨਾਗੇਸ਼ਵਰ ਰਾਵ ਨੂੰ ਸੀ.ਬੀ.ਆਈ. ਦਾ ਅੰਤਰਿਮ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ| ਨਾਗੇਸ਼ਵਰ ਨੇ ਅੱਜ ਸਵੇਰ ਨੂੰ ਹੀ ਆਪਣਾ ਕਾਰਜਭਾਰ ਸੰਭਾਲਿਆ| ਨਾਗੇਸ਼ਵਰ ਨੇ ਅਹੁਦਾ ਸੰਭਾਲਦੇ ਹੀ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ|


