- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ.ਆਈ.ਟੀ. ਦੀ ਚਾਰਜਸ਼ੀਟ ਵਿੱਚ ਨਾਮ ਆਉਣ ‘ਤੇ ਬਾਦਲਾਂ ਦੇ ਚਿਹਰੇ ਤੋਂ ਪੰਥਕ ਮਖੌਟਾ ਉਤਰਿਆ: ਸੁਖਜਿੰਦਰ ਸਿੰਘ ਰੰਧਾਵਾ
‘ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰੀ ਤੇ ਪਾਰਟੀ ਪ੍ਰਧਾਨਗੀ ਦੋਵਾਂ ਅਹੁਦਿਆਂ ਤੋਂ ਅਸਤੀਫਾ ਦੇਵੇ’
ਚੰਡੀਗੜ੍ਹ – ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਦਾਇਰ ਕੀਤੀ ਚਾਰਜਸ਼ੀਟ ਵਿੱਚ ਅਕਾਲੀ ਦਲ ਦੇ ਪ੍ਰਧਾਨ ਅਤੇ ਤੱਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਾਮ ਆਉਣ ‘ਤੇ ਪ੍ਰਤੀਕਿਰਿਆਂ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਾਦਲਾਂ ਦੇ ਚਿਹਰੇ ਤੋਂ ਪੰਥਕ ਮਖੌਟਾ ਉਤਰ ਗਿਆ ਹੈ ਅਤੇ ਹੁਣ ਬਾਦਲ ਪਰਿਵਾਰ ਨੂੰ ਰਾਜਨੀਤੀ ਤੋਂ ਲਾਂਭੇ ਹੋ ਕੇ ਘਰ ਬੈਠ ਜਾਣਾ ਚਾਹੀਦਾ ਹੈ। ਸ. ਰੰਧਾਵਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਸੁਖਬੀਰ ਸਿੰਘ ਬਾਦਲ ਨੂੰ ਸੰਸਦ ਮੈਂਬਰੀ ਅਤੇ ਪਾਰਟੀ ਦੀ ਪ੍ਰਧਾਨਗੀ ਦੋਵਾਂ ਅਹੁਦਿਆਂ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਹੁਣ ਐਸ.ਆਈ.ਟੀ. ਦੀ ਚਾਰਜਸ਼ੀਟ ਨੇ ਵੀ ਇਹ ਸਿੱਧ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਖੁਲਾਸਿਆਂ ਤੋਂ ਬਾਅਦ ਕੋਈ ਵੀ ਸੱਚਾ ਸਿੱਖ ਬਾਦਲਾਂ ਦੇ ਨਾਲ ਜੁੜਨਾ ਪਸੰਦ ਨਹੀਂ ਕਰਦਾ ਕਿਉਂਕਿ ਆਪਣੇ ਰਾਜਸੀ ਹਿੱਤਾਂ ਲਈ ਬਾਦਲਾਂ ਨੇ ਧਰਮ ਅਤੇ ਸਿੱਖ ਕੌਮ ਨੂੰ ਵਰਤਿਆ ਹੈ।ਸ. ਰੰਧਾਵਾ ਨੇ ਕਿਹਾ ਕਿ ਬਾਦਲਾਂ ਨੇ ਡੇਰਾ ਸਿਰਸਾ ਨਾਲ ਮਿਲ ਕੇ ਸਿੱਖ ਕੌਮ ਤੇ ਪੰਥ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਸਮੁੱਚੀ ਸਿੱਖ ਕੌਮ ਬਾਦਲਾਂ ਨੂੰ ਕੀਤੇ ਇਸ ਬੱਜਰ ਗੁਨਾਹ ਲਈ ਕਦੇ ਵੀ ਮੁਆਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪੰਥ ਨਾਲ ਕੀਤੀ ਗੱਦਾਰੀ ਹੁਣ ਜੱਗ ਜ਼ਾਹਰ ਹੋ ਗਈ ਅਤੇ ਬਾਦਲ ਪਰਿਵਾਰ ਨੂੰ ਰਾਜਨੀਤੀ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਰਿਹਾ।ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਇਹ ਕਹਿੰਦਿਆਂ ਸ਼ਰਮ ਆਉਣੀ ਚਾਹੀਦੀ ਹੈ ਕਿ ਬੇਅਦਬੀ ਕੋਈ ਮੁੱਦਾ ਨਹੀਂ ਰਿਹਾ ਅਤੇ ਬੇਅਦਬੀ ਦਾ ਦਾਗ਼ ਹੋਣ ਧੋਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਤੇ ਪੰਜਾਬੀ ਬਾਦਲਾਂ ਨੂੰ ਕਦੇ ਵੀ ਇਨ੍ਹਾਂ ਘਿਨਾਉਣੇ ਕੰਮਾਂ ਲਈ ਮੁਆਫ ਨਹੀਂ ਕਰਨਗੇ। ਇਹ ਬਾਦਲਾਂ ਦੇ ਕੀਤੇ ਹੋਏ ਪਾਪ ਹੀ ਹਨ ਕਿ ਵਿਧਾਨ ਸਭਾ ਵਿੱਚ ਉਹ 14 ਮੈਂਬਰਾਂ ਅਤੇ ਲੋਕ ਸਭਾ ਵਿੱਚ 2 ਮੈਂਬਰਾਂ ਤੱਕ ਸਿਮਟ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲਾਂ ਦੇ ਕਬਜ਼ੇ ਹੇਠ ਇਤਿਹਾਸ ਦੇ ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ।


