- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ ਟੀ ਐਫ ਲੁਧਿਆਣਾ ਵੱਲੋਂ ਲੱਖਾਂ ਦੀ ਹੈਰੋਇਨ ਸਮੇਤ 1 ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਵਾਹਿਗੁਰੂ ਰੀਅਲ ਸਟੇਟ ਸੁਭਾਸ਼ ਨਗਰ ਵਿਖੇ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 150 ਗ੍ਰਾਮ ਹਰੋਇਨ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ‘ਚ ਕੀਮਤ ਲੱਖਾਂ ਰੁਪਏ ਦੱਸੀ ਰਹੀ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਇੰਸਪੈਕਟਰ ਸੁਰਿੰਦਰ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਇਕ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਕੇ ਸੁਭਾਸ਼ ਨਗਰ ਵੱਲ ਨੂੰ ਆ ਰਿਹਾ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਵਾਹਿਗੁਰੂ ਰੀਅਲ ਸਟੇਟ ਕੋਲ ਨਾਕੇਬੰਦੀ ਦੌਰਾਨ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 150 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਜੋ ਦੋਸ਼ੀ ਨੇ ਪਿੱਠੂ ਬੇਗ ਵਿਚ ਲਕੋਈ ਹੋਈ ਸੀ ਦੋਸ਼ੀ ਦੀ ਪਹਿਚਾਣ ਭਗਵਾਨ ਨਗਰ ਨਿਵਾਸੀ ਖੁਸ਼ਵਿੰਦਰ ਸਿੰਘ ਉਰਫ ਸੰਨੀ , ਵਜੋਂ ਹੋਈ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਪੁਲਸ ਅਨੁਸਾਰ ਦੋਸ਼ੀ ਆਪਣੇ ਪਿਤਾ ਨਾਲ ਕਰਿਆਨੇ ਦੀ ਦੁਕਾਨ ਚਲਾਂਦਾ ਸੀ ਅਤੇ ਉਹ ਪਿਛਲੈ ਇਕ ਸਾਲ ਤੋ ਉਹ ਇਸ ਧੰਦੇ ਵਿਚ ਲਿਪਤ ਸੀ ਪੁਲਸ ਨੇ ਦੋਸ਼ੀ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਤੇ ਦੋਸ਼ੀ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


