- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ.ਟੀ.ਐਫ. ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਕੈਲਾਸ਼ ਨਗਰ ਨੰਦਾ ਕਲੋਨੀ ਰਾਇਲ ਸਟੇਟ ਵਿਖੇ ਨਾਕੇਬੰਦੀ ਦੌਰਾਨ ਟੀ ਵੀ ਐਸ ਸਕੂਟਰੀ ਸਵਾਰ 2 ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 712 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਐਸ ਟੀ ਐਫ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ 2 ਸਕੂਟਰੀ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ‘ਚ ਨਸ਼ਾ ਤਸਕਰੀ ਕਰਕੇ ਰੋਇਲ ਸਟੇਟ ਵੱਲ ਨੂੰ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਰੋਇਲ ਸਟੇਟ ਚ ਨਾਕੇਬੰਦੀ ਦੌਰਾਨ ਟੀ ਵੀ ਐਸ ਸਕੂਟਰੀ ਸਵਾਰ 2 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਕਰੋੜਾਂ ਦੀ ਹੈਰੋਇਨ ਪਾਰਦਰਸ਼ੀ ਕੰਡਾ 90 ਮੋਮੀ ਖਾਲੀ ਲੋਕੋਡ ਮੋਮੀ ਪਾਰਦਰਸ਼ੀ ਪਾਉਚ ਬਰਾਮਦ ਕੀਤੇ ਹਨ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਨਿਊ ਸ਼ਿਮਲਾ ਕਲੋਨੀ ਗਲੀ ਨੰਬਰ 7 ਨਿਵਾਸੀ ਫ਼ਿਰੋਜ਼ ਆਲਮ , ਸ਼ਿਮਲਾ ਕਲੋਨੀ ਗਲੀ ਨੰਬਰ 4 ਨਿਵਾਸੀ ਨਰੇਸ਼ ਕੁਮਾਰ ਵਜੋਂ ਹੋਈ ਪੁਲਸ ਅਨੁਸਾਰ ਦੋਸ਼ੀ ਫ਼ਿਰੋਜ਼ ਆਲਮ ਨੇ ਦਸਿਆ ਕਿ ਘਰ ਚ ਕੱਪੜੇ ਸਿਲਾਈ ਕਰਨ ਦਾ ਕੰਮ ਕਰਦਾ ਹੈ ਅਤੇ ਉਸ ਤੇ ਪਹਿਲਾ ਵੀ ਇਕ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਉਹ ਪਿਛਲੇ ਇਕ ਸਾਲ ਤੋਂ ਨਸ਼ਾ ਤਸਕਰੀ ਦਾ ਨਜਾਇਜ ਧੰਦਾ ਕਰਦਾ ਆ ਰਿਹਾ ਹੈ ਤੇ ਉਹ ਖੁਦ ਵੀ ਨਸ਼ਾ ਕਰਨ ਦਾ ਆਦਿ ਹੈ ਉਸ ਨੇ ਦੱਸਿਆ ਕਿ ਉਹ ਟਿੱਬਾ ਰੋਡ ਨਿਵਾਸੀ ਅਕਸ਼ੇ ਕੁਮਾਰ ਨਾਮਕ ਵਿਅਕਤੀ ਕੋਲੋ ਸਸਤੇ ਭਾਅ ਚ ਨਸ਼ਾ ਲਿਆ ਕੇ ਅਗੇ ਮਹਂਗੇ ਭਾਅ ਵਿਚ ਵੇਚਦਾ ਸੀ ਦੋਸ਼ੀ ਨਰੇਸ਼ ਕੁਮਾਰ ਨੇ ਪੁਲਸ ਟੀਮ ਨੂੰ ਦਸਿਆ ਕਿ ਉਹ ਪਹਿਲਾਂ ਫਿਰੋਜ਼ਪੁਰ ਰੋਡ ਵਿਖੇ ਸਿਲਵਰ ਆਰਕ ਮਾਲ ਵਿਚ ਸੇਲਮੈਂਨ ਦਾ ਕੰਮ ਕਰਦਾ ਸੀ ਪਰ ਹੁਣ ਉਹ ਵੇਹਲਾ ਰਹਿਣ ਕਰਕੇ ਹੈਰੋਇਨ ਸਪਲਾਈ ਦਾ ਧੰਦਾ ਕਰਨ ਲੱਗ ਪਿਆ ਪੁਲਸ ਨੇ ਦੋਨੋ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


