- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ.ਸੀ./ ਐਸ.ਟੀ. ਸੋਧ ਕਾਨੂੰਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ-6 ਹਫਤੇ ’ਚ ਮੰਗਿਆ ਜਵਾਬ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉਚ ਅਦਾਲਤ ਦੇ ਮਾਰਚ ਦੇ ਫੈਸਲੇ ਨੂੰ ਬੇਅਸਰ ਬਣਾਉਣ ਅਤੇ ਐਸ.ਸੀ./ ਐਸ.ਟੀ.ਕਾਨੂੰਨ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਲਈ ਇਸ ‘ਚ ਕੀਤੀ ਗਈ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸ਼ੁਕਰਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਐਸ.ਸੀ./ਐਸ.ਟੀ. ਕਾਨੂੰਨ ‘ਚ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸੋਧ ਕਰਕੇ ਇਸ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰ ਦਿਤੀ ਗਈ ਹੈ। ਜਜ ਏ.ਕੇ.ਸੀਕਰੀ ਅਤੇ ਜਜ ਅਸ਼ੋਕ ਭੂਸ਼ਣ ਦੀ ਬੈਂਚ ਨੇ ਇਸ ਕਾਨੂੰਨ ‘ਚ ਕੀਤੀ ਗਈ ਸੋਧ ਨੂੰ ਰਦ ਕਰਨ ਲਈ ਦਾਇਰ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਕੇਂਦਰ ਨੂੰ 6 ਹਫਤੇ ਅੰਦਰ ਨੋਟਿਸ ਦਾ ਜਵਾਬ ਦੇਣਾ ਹੈ। ਇਨ੍ਹਾਂ ਪਟੀਸ਼ਨਾਂ ‘ਚ ਦੋਸ਼ ਲਗਾਇਆ ਗਿਆ ਹੈ ਕਿ ਸੰਸਦ ਦੇ ਦੋਵੇਂ ਸਦਨਾਂ ਨੇ ‘ਮਨਮਰਜ਼ੀ ਤਰੀਕੇ‘ ਨਾਲ ਕਾਨੂੰਨ ‘ਚ ਸੋਧ ਕਰਨ ਅਤੇ ਇਸ ਦੇ ਪਹਿਲਾਂ ਦੇ ਪ੍ਰਬੰਧਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਤਾਂ ਜੋ ਨਿਰਦੋਸ਼ ਵਿਅਕਤੀ ਅਗਲੀ ਜ਼ਮਾਨਤ ਦੇ ਅਧਿਕਾਰ ਦੀ ਵਰਤੋਂ ਨਾ ਕਰ ਸਕੇ।


