- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਚ-1ਬੀ ਵੀਜ਼ਿਆਂ ਲਈ ਨਵੇਂ ਨਿਯਮਾਂ ਦਾ ਐਲਾਨ
ਵਾਸ਼ਿੰਗਟਨ – ਅਮਰੀਕਾ ਨੇ ਇਸ ਸਾਲ ਅਪਰੈਲ ਤੋਂ ਐੱਚ-1ਬੀ ਵੀਜ਼ਾ ਫਾਈਲਿੰਗ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਨੇਮਾਂ ਤਹਿਤ ਵੀਜ਼ੇ ਲਈ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ, ਜਿਨ੍ਹਾਂ ਕੋਲ ਅਮਰੀਕੀ ਯੂਨੀਵਰਸਿਟੀਆਂ ਤੋਂ ਕੀਤੀ ਐਡਵਾਂਸਡ ਡਿਗਰੀਆਂ ਹੋਣਗੀਆਂ। ਅਮਰੀਕੀ ਸਰਕਾਰ ਦੇ ਇਸ ਫ਼ੈਸਲੇ ਨਾਲ ਭਾਰਤ ਤੇ ਚੀਨ ਵਰਗੇ ਮੁਲਕਾਂ ’ਚ ਉੱਚ ਸਿੱਖਿਆ ਹਾਸਲ ਕਰ ਰਹੇ ਪ੍ਰੋਫੈਸ਼ਨਲਾਂ ਦੇ ਅਸਰ ਅੰਦਾਜ਼ ਹੋਣ ਦਾ ਖ਼ਦਸ਼ਾ ਹੈ। ਐੱਚ-1ਬੀ ਵੀਜ਼ਾ, ਜੋ ਕਿ ਭਾਰਤੀ ਆਈਟੀ ਪ੍ਰੋਫੈਸ਼ਨਲਾਂ ’ਚ ਕਾਫ਼ੀ ਮਕਬੂਲ ਹੈ, ਗੈਰ-ਪਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਉਨ੍ਹਾਂ ਪੇਸ਼ਿਆਂ ਲਈ ਵਿਦੇਸ਼ੀ ਕਾਮੇ ਰੱਖਣ ਦੀ ਖੁੱਲ੍ਹ ਦਿੰਦਾ ਹੈ, ਜਿਨ੍ਹਾਂ ਵਿੱਚ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਨਵੇਂ ਨੇਮਾਂ ਤਹਿਤ ਐੱਚ-1ਬੀ ਵੀਜ਼ਾ ਲੈਣ ਦੇ ਚਾਹਵਾਨਾਂ ਲਈ ਇਲੈਕਟ੍ਰਾਨਿਕ ਰਜਿਸਟਰੇਸ਼ਨ ਦੀ ਸ਼ਰਤ ਵੀ ਰੱਖੀ ਗਈ ਹੈ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਸਿਜ਼ ਨੇ ਕਿਹਾ ਕਿ ਨਵੇਂ ਨੇਮ ਵੀਰਵਾਰ ਨੂੰ ਫੈਡਰਲ ਰਜਿਸਟਰ ਵਿੱਚ ਪ੍ਰਕਾਸ਼ਿਤ ਹੋਣਗੇ ਅਤੇ ਪਹਿਲੀ ਫਰਵਰੀ ਤੋਂ ਅਮਲ ਵਿੱਚ ਆ ਜਾਣਗੇ। ਯੂਐਸਸੀਆਈਐਸ ਮੁਤਾਬਕ ਇਲੈਕਟ੍ਰੋਨਿਕ ਰਜਿਸਟ੍ਰੇਸ਼ਨ ਦੀ ਲੋੜ ਵਿੱਤੀ ਸਾਲ 2020 ਤਕ ਮੁਅੱਤਲ ਰਹੇਗੀ।


