- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਨਆਰਆਈ ਵਿਆਹ ਦੀ ਰਜਿਸਟ੍ਰੇਸ਼ਨ ਬਾਰੇ ਸੂਬੇ ਫ਼ੌਰੀ ਸੂਚਨਾ ਦੇਣ: ਮੇਨਕਾ
ਨਵੀਂ ਦਿੱਲੀ – ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਅੱਜ ਰਾਜਾਂ ਨੂੰ ਕਿਹਾ ਹੈ ਕਿ ਐਨਆਰਆਈ ਪੁਰਸ਼ਾਂ ਦੀ ਭਾਰਤ ਵਿੱਚ ਵਿਆਹ ਦੀ ਰਜਿਸਟ੍ਰੇਸ਼ਨ ਹੋਣ ਨਾਲ ਹੀ ਇਸ ਦੀ ਸੂਚਨਾ ਫੌਰੀ ਹੀ ਮੰਤਰਾਲੇ ਕੋਲ ਪਹੁੰਚਾਉਣੀ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਮਹਿਲਾਵਾਂ ਦੀ ਸੁਰੱਖਿਆ ਲਈ ਅਤੇ ਐਨਆਰਆਈ ਪੁਰਸ਼ਾਂ ਦੇ ਵਿਆਹ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਦੀ ਪੂਰੀ ਮਦਦ ਕਰਨ ਲਈ ਕਦਮ ਚੁੱਕ ਰਿਹਾ ਹੈ। ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀਆਂ ਦੇ ਇਕ ਦਿਨਾ ਰਾਸ਼ਟਰੀ ਸੰਮੇਲਨ ਵਿੱਚ ਮੇਨਕਾ ਨੇ ਕਿਹਾ, ‘‘ਮੈਂ ਰਾਜ ਸਰਕਾਰਾਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਆਪਣੇ ਕੋਲ ਵਿਆਹ ਦੀ ਰਜਿਸਟ੍ਰੇਸ਼ਨ ਕਰਾਉਣ ਵਾਲੇ ਐਨਆਰਆਈ ਵਿਅਕਤੀਆਂ ਦੀ ਸੂਚਨਾ ਫੌਰੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਦੇਣ।’’ ਮੇਨਕਾ ਨੇ ਦੱਸਿਆ ਕਿ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪੰਚਾਇਤ ਪੱਧਰ ਦੀਆਂ ਮਹਿਲਾਵਾਂ ਨੂੰ ਸਿੱਖਿਅਤ ਕਰਨ ਲਈ ਰਾਜ ਸਰਕਾਰਾਂ ਨਾਲ ਸਹਿਮਤੀ ’ਤੇ ਹਸਤਾਖ਼ਰ ਕੀਤੇ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿਲਾ ਆਗੂਆਂ ਨੂੰ ਜ਼ਮੀਨੀ ਪੱਧਰ ’ਤੇ ਬਦਲਾਅ ਲਈ ਤਿਆਰ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੇਨਤੀ ਕੀਤੀ ਹੈ ਕਿ ਸਾਰੇ ਜ਼ਲ੍ਹਿਿਆਂ ਵਿੱਚ ਸੁਰੱਖਿਆ ਅਧਿਕਾਰੀ ਤਾਇਨਾਤ ਕਰਨ ਜੋ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਔਰਤਾਂ ਦੀ ਮਦਦ ਕਰਨ। ਘਰੇਲੂ ਹਿੰਸਾ ਵਿਰੋਧੀ ਕਾਨੂੰਨ ਤਹਿਤ ਇਸ ਤਰ੍ਹਾਂ ਦੇ ਅਧਿਕਾਰੀ ਦੀ ਨਿਯੁਕਤੀ ਜ਼ਰੁੂਰੀ ਹੈ। ਉਨ੍ਹਾਂ ਰਾਜਾਂ ਦੇ ਮੰਤਰੀਆਂ ਨੂੰ ਕਿਹਾ ਕਿ ਉਹ ਅਗਸਤ, 2018 ਤਕ ਸਾਰੇ ਜ਼ਲ੍ਹਿਿਆਂ ਵਿੱਚ ਬਾਲ ਕਲਿਆਣ ਸਮਿਤੀਆਂ ਦਾ ਗਠਨ ਨਿਸਚਿਤ ਕਰਨ। ਉਨ੍ਹਾਂ ਮਹਾਰਾਸ਼ਟਰ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਪੰਕਜਾ ਮੁੰਡੇ ਨੂੰ ਕਿਹਾ ਕਿ ਉਹ ਹਿੰਦੀ ਸਿਨੇਮਾ ਨਾਲ ਜੁੜੇ ਸਾਰੇ ਪ੍ਰੋਡਕਸ਼ਨ ਹਾਉੂਸਾਂ ਵਿੱਚ ‘ਅੰਦਰੂਨੀ ਸ਼ਿਕਾਇਤ ਸਮਿਤੀਆਂ’ ਦਾ ਗਠਨ ਨਿਸਚਿਤ ਕਰਾਉਣ ਤਾਂ ਜੋ ਫਿਲਮ ਸਨਅਤ ਵਿੱਚ ਔਰਤਾਂ ਨੂੰ ਕੰਮਕਾਜ ਦਾ ਸੁਰੱਖਿਅਤ ਮਾਹੌਲ ਮਿਲ ਸਕੇ।


