- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਨਆਰਸੀ ਮੁਲਕ ਨੂੰ ਵੰਡਣ ਦੀ ਸਾਜ਼ਿਸ਼: ਚਿਦੰਬਰਮ
ਨਵੀਂ ਦਿੱਲੀ – ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਨਾਗਰਿਕਾਂ ਬਾਰੇ ਕੌਮੀ ਰਜਿਸਟਰ ਮੁਲਕ ਨੂੰ ਵੰਡਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਨਆਰਸੀ-ਸੀਏਏ-ਐੱਨਪੀਆਰ ਲਾਗੂ ਕਰਕੇ ਆਰਐੱਸਐੱਸ-ਭਾਜਪਾ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਸੋਧੇ ਹੋਏ ਨਾਗਰਿਕਤਾ ਕਾਨੂੰਨ ਨੂੰ ਵਿਤਕਰੇ ਵਾਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ’ਚ ਸਿਰਫ਼ ਤਿੰਨ ਗੁਆਂਢੀ ਮੁਲਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਸ੍ਰੀਲੰਕਾ, ਮਿਆਂਮਾਰ ਅਤੇ ਭੂਟਾਨ ਨੂੰ ਕੋਈ ਤਰਜੀਹ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਮੁਸਲਮਾਨਾਂ ਸਮੇਤ ਕੁਝ ਘੱਟ ਗਿਣਤੀਆਂ ਨੂੰ ਵੀ ਇਸ ਦੇ ਘੇਰੇ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਨਆਰਸੀ ਲਾਗੂ ਹੋਣ ’ਤੇ ਮੁਸਲਮਾਨਾਂ ਨੂੰ ਗ਼ੈਰਕਾਨੂੰਨੀ ਪਰਵਾਸੀ ਕਰਾਰ ਦਿੱਤਾ ਜਾਵੇਗਾ ਜਿਸ ਕਾਰਨ ਮੁਲਕ ਦੇ ਮੁਸਲਮਾਨਾਂ ’ਚ ਖ਼ੌਫ਼ ਦਾ ਮਾਹੌਲ ਬਣਿਆ ਹੋਇਆ ਹੈ। ਸਾਬਕਾ ਕੇਂਦਰੀ ਮੰਤਰੀ ਨੇ ਸਪੱਸ਼ਟ ਕੀਤਾ ਕਿ 2010 ਦੇ ਕੌਮੀ ਆਬਾਦੀ ਰਜਿਸਟਰ ਅਤੇ 2020 ਦੇ ਐੱਨਪੀਆਰ ’ਚ ਬਹੁਤ ਫਰਕ ਹੈ ਅਤੇ ਆਸਾਮ ’ਚ ਐੱਨਆਰਸੀ ਦੇ ਨਾਕਾਮ ਰਹਿਣ ਮਗਰੋਂ ਇਸ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।


