- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਨਐੱਫਐੱਲ ਵਲੋਂ 39.95 ਕਰੋੜ ਦਾ ਅੰਤਰਿਮ ਮੁਨਾਫਾ ਪੇਸ਼
ਨਵੀਂ ਦਿੱਲੀ: ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ (ਐੱਨਐੱਫਐੱਲ) ਨੇ ਸਾਲ 2018-19 ਲਈ ਭਾਰਤ ਸਰਕਾਰ ਨੂੰ 39.95 ਕਰੋੜ ਰੁਪਏ ਦਾ ਅੰਤਰਿਮ ਮੁਨਾਫ਼ਾ ਪੇਸ਼ ਕੀਤਾ ਹੈ। ਐੱਨਐੱਫਐੱਲ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਮਨੋਜ ਮਿਸ਼ਰਾ ਨੇ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਮੰਤਰੀ ਡੀਵੀ ਸਦਾਨੰਦ ਗੌਡਾ ਅੱਗੇ ਇਹ ਮੁਨਾਫਾ ਪੇਸ਼ ਕੀਤਾ। ਇਸ ਮੌਕੇ ਖਾਦ ਮਹਿਕਮੇ ਅਤੇ ਐੱਨਐੱਫਐੱਲ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਕੰਪਨੀ ਨੇ ਮੌਜੂਦਾ ਵਰ੍ਹੇ ਦੇ ਪਹਿਲੇ ਨੌਂ ਮਹੀਨਿਆਂ ਦੌਰਾਨ ਚੰਗਾ ਮੁਨਾਫ਼ਾ ਕਮਾਇਆ ਹੈ। ਕੰਪਨੀ ਨੇ ਦਸੰਬਰ 2018 ਤੱਕ ਮੁਨਾਫ਼ੇ ਵਿੱਚ 49 ਫੀਸਦੀ ਵਾਧਾ ਦਰਜ ਕੀਤਾ।


